ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਚੱਕ ਫੁਲੂ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਪੁੱਤਰ ਰਣਜੀਤ ਵਾਸੀ ਖਰੋੜ ਬਲਾਚੌਰ ਪਾਸਿਓਂ ਕਾਰ 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਉਕਤ ਅਸਥਾਨ 'ਤੇ ਸਾਹਮਣੇ ਪਾਸਿਓਂ ਮੋਟਰਸਾਈਕਲ 'ਤੇ ਆ ਰਹੇ ਦਿਲਪ੍ਰੀਤ ਪੁੱਤਰ ਸੁਰਜੀਤ ਰਾਮ ਪਿੰਡ ਸਮੁੰਦੜਾ ਨਾਲ ਟੱਕਰ ਹੋਣ ਨਾਲ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੀ ਟੱਕਰ ਦਰੌਾਨ ਇਕ ਘਰ ਦਾ ਵੀ ਨੁਕਸਾਨ ਹੋਇਆ ਅਤੇ ਗੱਡੀਆਂ ਪੂਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ। ਜ਼ਖ਼ਮੀਆਂ ਨੂੰ ਪੁਲਸ ਚੌਂਕੀ ਸਮੂੰਦੜਾ ਨੇ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਭੇਜਿਆ, ਜਿੱਥੋਂ ਗੰਭੀਰ ਹਾਲਤ 'ਚ ਰੈਫਰ ਕੀਤਾ ਗਿਆ।

ਮੌਕੇ 'ਤੇ ਮੌਜੂਦ ਲੋਕਾਂ ਨੇ ਰੋਸ ਜ਼ਾਹਰ ਕਰਦੇ ਹੋਏ ਦੱਸਿਆ ਕਿ ਪੁਲੀ ਬੰਦ ਹੋਣ ਕਾਰਨ ਗੰਦਾ ਪਾਣੀ ਸੜਕ 'ਚ ਆਉਣ ਨਾਲ ਲਗਾਤਾਰ ਹਾਦਸੇ ਵਾਪਰ ਰਹੇ ਹਨ ਪਰ ਕਈ ਵਾਰ ਸਬੰਧਤ ਵਿਭਾਗ ਅਤੇ ਵਿਧਾਇਕ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾਂ ਕੀਤਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਵੋਟਾਂ ਦਾ ਬਾਈਕਾਟ ਕਰਨਗੇ।

ਇਹ ਵੀ ਪੜ੍ਹੋ: ਲਾਲਜੀਤ ਭੁੱਲਰ 'ਤੇ ਮਾਮਲਾ ਦਰਜ ਕਰਕੇ ਜਲਦੀ ਕਰੋ ਗ੍ਰਿਫ਼ਤਾਰ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ ਤੋਂ ਰਿਕਾਰਡ ਮੰਗੇ
NEXT STORY