ਕਾਠਗੜ (ਰਾਜੇਸ਼) - ਬਲਾਚੌਰ-ਰੂਪਨਗਰ ਰਾਜਮਾਰਗ ’ਤੇ ਪਿੰਡ ਕਮਾਲਪੁਰ ਨਜ਼ਦੀਕ ਬਣੇ ਕੱਟ ਕੋਲ ਸਕੂਟਰੀ ਅਤੇ ਇਨੋਵਾ ਕਾਰ ਦੀ ਹੋਈ ਟੱਕਰ ’ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੋ ਲੜਕੀਆਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ। ਹਾਦਸੇ ਵਿਚ ਜ਼ਖ਼ਮੀ ਲੜਕੀਆਂ ’ਚੋਂ ਇਕ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ ਤੇ ਇਕ ਰੋਪੜ ਦੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਡਰੱਗ ਮਾਮਲੇ 'ਚ ਕਸੂਤੇ ਫਸੇ ਬਿਕਰਮ ਮਜੀਠੀਆ, SIT ਵਲੋਂ ਚੌਥੀ ਵਾਰ ਸੰਮਨ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੋਂ ਲੜਕੀਆਂ ਪਿੰਡ ਮੰਡੇਰਾ ਮੰਡ ਨੂੰ ਸਕੂਟਰੀ ਨੰਬਰ ਸੀ.ਐੱਚ. 03 ਐਕਸ 8197 ’ਤੇ ਸਵਾਰ ਹੋ ਕੇ ਪਿੰਡ ਬਾਗੋਵਾਲ ਤੋਂ ਲੋਹੜੀ ਦੇ ਤਿਉਹਾਰ ਕਾਰਨ ਪਰਿਵਾਰਕ ਮੈਂਬਰਾਂ ਨਾਲ ਵੱਖ-ਵੱਖ ਵਾਹਨਾਂ ’ਤੇ ਜਾ ਰਹੀਆਂ ਸਨ। ਜਦੋਂ ਇਹ ਪਿੰਡ ਕਮਾਲਪੁਰ ਮੇਨ ਹਾਈਵੇ ਵਿਚਕਾਰ ਬਣੇ ਕੱਟ ਤੋਂ ਪਿੰਡ ਮੰਡੇਰਾ ਮੰਡ ਨੂੰ ਮੁੜਨ ਲੱਗੀਆਂ ਤਾਂ ਰੋਪੜ ਸਾਈਡ ਤੋਂ ਆ ਰਹੀ ਇਕ ਇਨੋਵਾ ਕਾਰ ਟੈਂਪਰੇਰੀ ਨੰਬਰ ਨੇ ਲੜਕੀਆਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮਨਤਿਸਾ (15) ਪੁੱਤਰੀ ਰਕੇਸ਼ ਕੁਮਾਰ ਬਿੱਟੂ ਪਿੰਡ ਬਾਗੋਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ - ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਜੱਜ ਨੇ ਹਾਈ ਕੋਰਟ ’ਚ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਇਸ ਹਾਦਸੇ ਜਦਕਿ ਤ੍ਰਿਸ਼ਨਾ (19) ਅਤੇ ਭਾਵਨਾ (8) ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ। ਇਨ੍ਹਾਂ ਲੜਕੀਆਂ ਨੂੰ ਰੋਪੜ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮਨਤਿਸਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਭਾਵਨਾ ਨੂੰ ਗੰਭੀਰ ਹੋਣ ਕਾਰਨ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਦੂਜੇ ਪਾਸੇ ਹਾਦਸੇ ਦੀ ਖ਼ਬਰ ਮਿਲਦੇ ਹੀ ਥਾਣਾ ਕਾਠਗੜ੍ਹ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਹਾਦਸਾਗ੍ਰਸਤ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮਾਰਟ ਸਿਟੀ ਦੇ ਘਪਲੇ ਦੀ ਜਾਂਚ ’ਚ ਥਰਡ ਪਾਰਟੀ ਏਜੰਸੀ ਦੀ ਰਿਪੋਰਟ ’ਤੇ PMIDC ਨੂੰ ਕੀਤਾ ਜਾਵੇਗਾ ਸ਼ਾਮਲ
NEXT STORY