ਗੋਰਾਇਆ (ਮੁਨੀਸ਼)- ਨੈਸ਼ਨਲ ਹਾਈਵੇਅ 'ਤੇ ਦੇਰ ਰਾਤ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗ ਗਿਆ, ਜਦਕਿ ਦੂਜਾ ਟਰੱਕ ਪੁੱਲ 'ਤੇ ਹੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ 'ਚ ਟਰੱਕ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਐਮਡੀਟੀ ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਐੱਸ. ਐੱਸ. ਐੱਫ਼. ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ।
ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚਣ 'ਤੇ ਪਤਾ ਲੱਗਿਆ ਕਿ ਦੋ ਟਰੱਕਾਂ ਦੀ ਆਪਸੀ ਟੱਕਰ ਵਿੱਚ ਇਕ ਟਰੱਕ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ, ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਜ਼ਖ਼ਮੀ ਡਰਾਈਵਰ ਨੂੰ ਟਰੱਕ ਵਿੱਚੋਂ ਬਾਹਰ ਕੱਢ ਲਿਆ ਸੀ। ਟੀਮ ਵੱਲੋਂ ਜ਼ਖ਼ਮੀ ਨੂੰ ਤੁਰੰਤ ਫਸਟ ਏਡ ਦਿੱਤੀ ਗਈ ਅਤੇ ਸਰਕਾਰੀ ਗੱਡੀ ਰਾਹੀਂ ਸਿਵਲ ਹਸਪਤਾਲ ਫਿਲੌਰ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ਦੀ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਹਾਈਡਰਾ ਮਸ਼ੀਨ ਦੀ ਮਦਦ ਨਾਲ ਹਾਦਸਾਗ੍ਰਸਤ ਟਰੱਕ ਨੂੰ ਸੜਕ ਤੋਂ ਹਟਾ ਕੇ ਰਸਤਾ ਸਾਫ਼ ਕਰਵਾਇਆ ਗਿਆ, ਜਿਸ ਤੋਂ ਬਾਅਦ ਆਵਾਜਾਈ ਮੁੜ ਸੁਚਾਰੂ ਢੰਗ ਨਾਲ ਚੱਲਣ ਲੱਗ ਪਈ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
NEXT STORY