ਜਲੰਧਰ: ਪੰਜਾਬ 'ਚ ਸੂਬੇ 'ਚ ਸ਼ੁਰੂ ਕੀਤਾ ਗਿਆ ‘ਈਜ਼ੀ ਰਜਿਸਟਰੀ’ ਪ੍ਰੋਜੈਕਟ ਲੋਕ ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਇਹ ਪ੍ਰੋਜੈਕਟ ਜਾਇਦਾਦ ਦੀ ਰਜਿਸਟਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ।
‘ਈਜ਼ੀ ਰਜਿਸਟਰੀ’ ਪ੍ਰੋਜੈਕਟ ਦੁਆਰਾ ਕਈ ਮਹੱਤਵਪੂਰਨ ਸੇਵਾਵਾਂ ਨਾਗਰਿਕਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸਹੂਲਤਾਂ ਵਿੱਚ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀਆਈਪੀ ਕਲਚਰ ਨੂੰ ਖਤਮ ਕਰਨਾ, ਅਤੇ ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ (real-time status) ਦੀ ਅਪਡੇਟ ਪ੍ਰਦਾਨ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਡੀਡ ਡਰਾਫਟਿੰਗ ਅਤੇ ਰਜਿਸਟਰੇਸ਼ਨ ਲਈ ਡੋਰ ਸਟੈਪ ਡਿਲੀਵਰੀ ਸੇਵਾਵਾਂ ਦੀ ਸਹੂਲਤ ਵੀ ਪ੍ਰਦਾਨ ਕਰ ਰਿਹਾ ਹੈ।
ਇਸ ਨਵੀਂ ਸਹੂਲਤ ਤਹਿਤ, ਕੋਈ ਵੀ ਵਿਅਕਤੀ ਸਿਰਫ਼ ਇਕ ਕਲਿੱਕ ਰਾਹੀਂ ਬੇਹੱਦ ਸੌਖੇ ਢੰਗ ਨਾਲ ਜ਼ਮੀਨ ਦੀ ਰਜਿਸਟਰੀ ਕਰਵਾ ਸਕਦਾ ਹੈ। ਹੁਣ ਰਜਿਸਟਰੀ ਕਰਵਾਉਣ ਵਾਲਿਆਂ ਲਈ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈ ਰਹੇ ਹਨ ਕਿਉਂਕਿ ਤੁਸੀਂ ਇਹ ਪ੍ਰਕਿਰਿਆ ਘਰ ਬੈਠੇ ਹੀ ਸਿਰਫ਼ 48 ਘੰਟਿਆਂ ਵਿੱਚ ਪੂਰੀ ਕਰ ਸਕਦੇ ਹੋ। ਇਸ ਦਾ ਲਾਭ ਲੈਣ ਲਈ ਲੋਕ www.easyregistry.punjab.gov.in 'ਤੇ ਅਪਲਾਈ ਕਰ ਸਕਦੇ ਹਨ ਅਤੇ ਘਰ ਬੈਠੇ ਹੀ ਆਨਲਾਈਨ ਰਜਿਸਟਰੀ ਕਰਵਾ ਸਕਦੇ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।
Punjab: ਫਰਾਂਸ ਤੋਂ ਛੁੱਟੀ ਆਇਆ ਵਿਅਕਤੀ ਸ਼ੱਕੀ ਹਾਲਾਤ 'ਚ ਲਾਪਤਾ! ਇਕ ਮਹੀਨੇ ਤੋਂ ਨਹੀਂ ਮਿਲਿਆ ਕੋਈ ਸੁਰਾਗ
NEXT STORY