ਕਪੂਰਥਲਾ, (ਭੂਸ਼ਣ)-5 ਕਰੋੜ ਰੁਪਏ ਦੀ ਹੈਰੋਇਨ ਦੇ ਨਾਲ ਫੜੇ ਗਏ ਚਾਰੇ ਮੁਲਜ਼ਮਾਂ ਨੇ ਤਿੰਨ ਦਿਨ ਦੇ ਪੁਲਸ ਰਿਮਾਂਡ ਦੌਰਾਨ ਜਿਥੇ ਸੀ. ਆਈ. ਏ. ਸਟਾਫ ਤੇ ਕੋਤਵਾਲੀ ਪੁਲਸ ਕਈ ਸਨਸਨੀਖੇਜ਼ ਖੁਲਾਸੇ ਕੀਤੇ ਹਨ ਉੱਥੇ ਹੀ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਹੈਰੋਇਨ ਦੀ ਇੰਨੀ ਵੱਡੀ ਖੇਪ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਇਕ ਵਿਅਕਤੀ ਨੇ ਮੁਹੱਈਆ ਕਰਵਾਈ ਸੀ। ਜਿਸਨੂੰ ਫੜਨ ਲਈ ਪੁਲਸ ਟੀਮਾਂ ਨੇ ਤਰਨਤਾਰਨ ਖੇਤਰ 'ਚ ਕਈ ਥਾਵਾਂ 'ਤੇ ਛਾਪਾਮਾਰੀ ਵੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਥਾਣਾ ਕੋਤਵਾਲੀ ਦੀ ਪੁਲਸ ਨੇ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਦੌਰਾਨ ਅਦਿੱਤਿਯਾ ਕਪੂਰ ਉਰਫ ਮੱਖਣ, ਮਨਪ੍ਰੀਤ ਸਿੰਘ ਉਰਫ ਮੋਨੂੰ, ਰਾਜਵੀਰ ਸਿੰਘ ਤੇ ਜਪਨੀਤ ਸਿੰਘ ਨੂੰ ਇੱਕ ਸਵਿਫਟ ਡਿਜਾਇਰ ਕਾਰ ਸਮੇਤ ਕਾਬੂ ਕਰਕੇ 5 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਸੀ। ਬੁੱਧਵਾਰ ਨੂੰ ਚਾਰੇ ਮੁਲਜ਼ਮਾਂ ਪਾਸੋਂ ਸੀ. ਆਈ. ਏ. ਸਟਾਫ 'ਚ ਲੰਬੀ ਪੁੱਛਗਿੱਛ ਕੀਤੀ ਗਈ ਸੀ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਖੇਤਰ 'ਚ ਸਰਗਰਮ ਇਕ ਵੱਡੇ ਡਰੱਗ ਸਮਗਲਰ ਦੇ ਨਾਲ ਜੁੜੇ ਹੋਏ ਹਨ ਤੇ ਉਹ ਡਰੱਗ ਸਮਗਲਰ ਲੰਬੇ ਸਮੇਂ ਤੋਂ ਹੈਰੋਇਨ ਦਾ ਕੰਮ ਕਰਦਾ ਹੈ। ਦੱਸਿਆ ਜਾਂਦਾ ਹੈ ਕਿ ਮੁਲਜਮਾਂ ਦੀ ਕਾਲ ਡਿਟੇਲ 'ਚੋਂ ਪੁਲਿਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ ਜਿਸਦੇ ਆਧਾਰ 'ਤੇ ਪੁਲਸ ਟੀਮਾਂ ਨੇ ਇਸ ਗੈਂਗ ਨਾਲ ਜੁੜੇ ਹੋਰ ਵੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਦਾ ਦੌਰ ਤੇਜ ਕਰ ਦਿੱਤਾ ਹੈ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਗੈਰਕਾਨੂੰਨੀ ਗਤੀਵਿਧੀਆਂ ਚਲਾ ਰਹੇ ਸਨ ਤੇ ਉਨ੍ਹਾਂ ਦੀ ਮੁਲਾਕਾਤ ਜੇਲ੍ਹ 'ਚ ਹੋਈ ਸੀ। ਉੱਥੇ ਹੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਅਦਿੱਤਿਯਾ ਕਪੂਰ ਉਰਫ ਮੱਖਣ ਕਈ ਖਤਰਨਾਕ ਗੈਂਗਸਟਰਾਂ ਨਾਲ ਸੰਬਧ ਹਨ। ਜਿਨ੍ਹਾਂ ਦੀ ਮਦਦ ਨਾਲ ਉਹ ਅੰਮ੍ਰਿਤਸਰ ਖੇਤਰ 'ਚ ਕਾਫੀ ਸਰਗਰਮ ਰਿਹਾ ਹੈ। ਹੁਣ ਪੁਲਿਸ ਟੀਮ ਅੰਮ੍ਰਿਤਸਰ ਖੇਤਰ ਨਾਲ ਸਬੰਧਤ ਇਨ੍ਹਾਂ ਗੈਂਗਸਟਰਾਂ ਦੀ ਪਹਿਚਾਣ 'ਚ ਜੁਟ ਗਈ ਹੈ। ਜੇਕਰ ਪੁਲਸ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ 'ਚ ਇਸ ਪੂਰੇ ਮਾਮਲੇ 'ਚ ਕਈ ਅਹਿਮ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।
ਕੀ ਕਹਿੰਦੇ ਹਨ ਐੱਸ. ਐੱਸ. ਪੀ.
ਇਸ ਸਬੰਧ 'ਚ ਜਦੋਂ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਗੈਂਗ ਨੇ ਕਈ ਅਹਿਮ ਖੁਲਾਸੇ ਕੀਤੇ ਹਨ ਜਿਸਦੇ ਆਧਾਰ 'ਤੇ ਆਉਣ ਵਾਲੇ ਦਿਨਾਂ 'ਚ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਐੱਸ. ਐੱਸ. ਪੀ. ਨੇ ਕਿਹਾ ਕਿ ਇਸ ਮਾਮਲੇ 'ਚ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।
ਜੰਗਲਾਤ ਵਿਭਾਗ ਦੀ ਟੀਮ ਵੱਲੋਂ ਖੈਰ ਦੀ ਲੱਕੜ ਤੇ ਪਿਸਤੌਲ ਸਮੇਤ 2 ਗ੍ਰਿਫ਼ਤਾਰ
NEXT STORY