ਜਲੰਧਰ (ਮਹੇਸ਼)–ਕ੍ਰਾਈਮ ਬ੍ਰਾਂਚ ਕਮਿਸ਼ਨਰੇਟ ਜਲੰਧਰ ਦੇ ਇੰਚਾਰਜ ਇੰਸ. ਹਰਿੰਦਰ ਸਿੰਘ ਦੀ ਟੀਮ ਨੇ 102 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। 32 ਸਾਲਾ ਮੁਲਜ਼ਮ ਪਹਿਲਾਂ ਦਿੱਲੀ ਏਅਰਪੋਰਟ ’ਤੇ ਕਾਰਗੋ ਕੰਪਨੀ ਵਿਚ ਕੰਮ ਕਰਦਾ ਸੀ ਪਰ ਆਰਥਿਕ ਮੰਦੀ ਵਧਣ ’ਤੇ ਉਹ ਹੈਰੋਇਨ ਸਮੱਗਲਰ ਬਣ ਗਿਆ।
ਇੰਸ. ਹਰਿੰਦਰ ਸਿੰਘ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਟੀ-ਪੁਆਇੰਟ ਰਾਜ ਨਗਰ ਨਜ਼ਦੀਕ ਸਰਵਿਸ ਰੋਡ ਨਹਿਰ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੁਹੱਲਾ ਰਾਜ ਨਗਰ ਵੱਲੋਂ ਪੈਦਲ ਆ ਰਹੇ ਨੌਜਵਾਨ ਨੂੰ ਚੈਕਿੰਗ ਲਈ ਰੋਕਿਆ ਗਿਆ, ਜਿਸਨੇ ਪੁਲਸ ਪਾਰਟੀ ਨੂੰ ਦੇਖਦੇ ਹੀ ਆਪਣੀ ਪਹਿਨੀ ਹੋਈ ਕੈਪਰੀ ਦੀ ਸੱਜੇ ਪਾਸੇ ਦੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕੰਢੇ ਸੁੱਟ ਦਿੱਤਾ ਅਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਨਾਕੇ ’ਤੇ ਖੜ੍ਹੇ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਨੌਜਵਾਨ ਨੇ ਆਪਣਾ ਨਾਂ ਸ਼ਿਵ ਕੁਮਾਰ ਫਿਰਕੀ ਪੁੱਤਰ ਅਸ਼ੋਕ ਕੁਮਾਰ ਨਿਵਾਸੀ 2/273 ਮਧੂਬਨ ਕਾਲੋਨੀ ਰਾਜ ਨਗਰ ਬਸਤੀ ਬਾਵਾ ਖੇਲ ਜਲੰਧਰ ਦੱਸਿਆ।
ਇਹ ਵੀ ਪੜ੍ਹੋ- ਫਤਿਹਗੜ੍ਹ ਸਾਹਿਬ 'ਚ ਪੁੱਜੇ ਪ੍ਰਿਯੰਕਾ ਗਾਂਧੀ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵੱਡੀਆਂ ਗਾਰੰਟੀਆਂ
ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ ਉਕਤ ਹੈਰੋਇਨ ਬਰਾਮਦ ਹੋਈ, ਜਿਸ ਨੂੰ ਪੁਲਸ ਪਾਰਟੀ ਨੇ ਆਪਣੇ ਕਬਜ਼ੇ ਵਿਚ ਲੈ ਕੇ ਮੁਲਜ਼ਮ ਸ਼ਿਵ ਕੁਮਾਰ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਚ 85 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼, 7 ਮੁਲਜ਼ਮ ਗ੍ਰਿਫ਼ਤਾਰ, ਪਾਕਿ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼, 7 ਮੁਲਜ਼ਮ ਗ੍ਰਿਫ਼ਤਾਰ, ਪਾਕਿ ਨਾਲ ਜੁੜੇ ਤਾਰ
NEXT STORY