ਜਲੰਧਰ (ਧਵਨ) : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਕਮਿਸ਼ਨਰੇਟ ਜਲੰਧਰ ਨੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਦਿਆਂ ਸੋਮਵਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਨਾਕਾਬੰਦੀ ਕਰ ਕੇ ਵੱਡੇ ਪੱਧਰ ’ਤੇ ਵਾਹਨ ਜਾਂਚ ਮੁਹਿੰਮ ਚਲਾਈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਮੁੱਖ ਚੌਕਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਦਾਖਲਾ ਮਾਰਗਾਂ ’ਤੇ ਵਿਸ਼ੇਸ਼ ਨਾਕੇ ਲਾਏ ਗਏ, ਜਿੱਥੇ ਦੋਪਹੀਆ ਅਤੇ ਚੌਪਹੀਆ ਵਾਹਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ। ਮੁਹਿੰਮ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ’ਤੇ ਸਮਾਂ ਰਹਿੰਦੇ ਕਾਰਵਾਈ ਯਕੀਨੀ ਬਣਾਉਣਾ ਅਤੇ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਬਣਾਈ ਰੱਖਣਾ ਰਿਹਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC ਨੀਤੀ ਬਾਰੇ ਬਣੀ ਸਹਿਮਤੀ
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਨਾਕਿਆਂ ’ਤੇ ਤਾਇਨਾਤ ਪੁਲਸ ਫੋਰਸ ਨੂੰ ਪੂਰੀ ਤਰ੍ਹਾਂ ਚੌਕਸ ਰੱਖਣਾ ਅਤੇ ਸਮਾਜ ਵਿਰੋਧੀ ਤੇ ਅਪਰਾਧਿਕ ਅਨਸਰਾਂ ਨੂੰ ਇਹ ਸਪੱਸ਼ਟ ਸੰਦੇਸ਼ ਦੇਣਾ ਹੈ ਕਿ ਪੁਲਸ ਹਰ ਸਮੇਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਨਿਯਮਿਤ ਰੂਪ ਵਿਚ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਖ਼ਦਸ਼ੇ ਨੂੰ ਪਹਿਲਾਂ ਹੀ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੂਰੇ ਸੂਬੇ ਵਿਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਇਸੇ ਲੜੀ ਵਿਚ ਪੁਲਸ ਕਮਿਸ਼ਨਰੇਟ ਜਲੰਧਰ ਵਿਚ ਵੀ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਾਰੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਸਥਾਨਾਂ ’ਤੇ ਵਾਧੂ ਨਿਗਰਾਨੀ ਰੱਖਣ, ਸ਼ੱਕੀ ਸਰਗਰਮੀਆਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ- ਸਿਰਫ਼ ਮੁਆਫ਼ੀ ਕਾਫ਼ੀ ਨਹੀਂ
ਪੁਲਸ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਵਰਗੇ ਰਾਸ਼ਟਰੀ ਤਿਉਹਾਰ ’ਤੇ ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਸ ਦੀ ਸਰਵਉੱਚ ਪਹਿਲ ਹੈ। ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਚੀਜ਼ ਜਾਂ ਸਰਗਰਮੀ ਦਿਖਾਈ ਦੇਵੇ ਤਾਂ ਤੁਰੰਤ ਪੁਲਸ ਨੂੰ ਸੂਚਨਾ ਦੇਣ, ਤਾਂ ਜੋ ਸਮਾਂ ਰਹਿੰਦੇ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਸ ਕਮਿਸ਼ਨਰੇਟ ਇਲਾਕੇ ਵਿਚ ਲੋਕਾਂ ਦੀ ਸੁਰੱਖਿਆ ਲਈ ਆਉਣ ਵਾਲੇ ਦਿਨਾਂ ਵਿਚ ਵੀ ਵਿਸ਼ੇਸ਼ ਨਾਕਾਬੰਦੀ ਅਤੇ ਬਾਰੀਕੀ ਨਾਲ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
NEXT STORY