ਜਲੰਧਰ- ਜਲੰਧਰ ਦੇ ਵੈਸਟ ਹਲਕੇ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਨਾਂ ਲਏ ਬਿਨਾਂ ਉਨ੍ਹਾਂ ਖ਼ਿਲਾਫ਼ ਜੰਮ ਕੇ ਬਿਆਨਬਾਜ਼ੀ ਕਰਨੀ ਮਹਿੰਗੀ ਪੈ ਸਕਦੀ ਹੈ ਕਿਉਂਕਿ ਹਾਈਕਮਾਂਡ ਨੇ ਸ਼ੀਤਲ ਅੰਗੁਰਾਲ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਵਿਧਾਇਕ ਸ਼ੀਤਲ ਅੰਗੁਰਾਲ ਨੂੰ ਸੰਸਦ ਮੈਂਬਰ ਸੁਸ਼ੀਲ ਰਿੰਕੂ ਖ਼ਿਲਾਫ਼ ਲਾਈਵ ਬੋਲਣ 'ਤੇ 15 ਦਿਨਾਂ ਦੇ ਅੰਦਰ ਜਵਾਬ ਦੇਣਾ ਹੋਵੇਗਾ। ਪਾਰਟੀ ਨੇ ਫਟਕਾਰ ਲਗਾਉਂਦੇ ਕਿਹਾ ਕਿ ਆਪਣੀ ਨਿੱਜੀ ਲੜਾਈ ਨੂੰ ਸੋਸ਼ਲ ਮੀਡੀਆ 'ਤੇ ਲਿਆਉਣ ਤੋਂ ਬਾਅਦ ਵਿਰੋਧੀ ਪਾਰਟੀ ਨੂੰ ਉਂਗਲ ਚੁੱਕਣ ਦਾ ਮੌਕਾ ਮਿਲ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
ਨੋਟਿਸ ਨੂੰ ਲੈ ਕੇ ਕੀ ਕਹਿਣਾ ਹੈ ਸ਼ੀਤਲ ਅੰਗੁਰਾਲ ਦਾ
ਉਥੇ ਹੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਾਈਕਮਾਨ ਵੱਲੋਂ ਜਾਰੀ ਕੀਤੇ ਗਏ ਨੋਟਿਸ ਨੂੰ ਫੇਕ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਮੇਰੀ ਮਾਂ ਹੈ ਅਤੇ ਪਾਰਟੀ ਵੱਲੋਂ ਮੈਨੂੰ ਅਜੇ ਤੱਕ ਕੋਈ ਨੋਟਿਸ ਨਹੀਂ ਭੇਜਿਆ ਹੈ। ਜੇਕਰ ਪਾਰਟੀ ਉਨ੍ਹਾਂ ਨੂੰ ਨੋਟਿਸ ਭੇਜਦੀ ਹੈ ਤਾਂ ਉਹ ਹਾਈਕਮਾਨ ਕੋਲ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਖ਼ਿਲਾਫ਼ ਕੋਈ ਵੀ ਮਾੜਾ ਸ਼ਬਦ ਨਹੀਂ ਬੋਲਿਆ ਹੈ। ਮੈਂ ਸੰਘਰਸ਼ ਵਰਕਰ ਖ਼ਿਲਾਫ਼ ਸ਼ੁਰੂ ਕੀਤਾ ਹੈ। ਪਾਰਟੀ ਮੇਰੀ ਮਾਂ ਹੈ ਅਤੇ ਮੈਨੂੰ ਨੋਟਿਸ ਕੱਢ ਵੀ ਸਕਦੀ ਹੈ ਅਤੇ ਮੈਨੂੰ ਬੁਲਾ ਵੀ ਸਕਦੀ ਹੈ ਮੈਂ ਆਮ ਆਦਮੀ ਪਾਰਟੀ ਦਾ ਸਿਪਾਹੀ ਹਾਂ, ਪਾਰਟੀ ਦੇ ਨਾਲ ਹਮੇਸ਼ਾ ਖੜ੍ਹਾ ਹਾਂ।
ਜ਼ਿਕਰਯੋਗ ਹੈ ਕਿ ਆਪਣੇ ਬੇਹੱਦ ਕਰੀਬੀ 'ਆਪ' ਨੇਤਾ ਮੁਕੇਸ਼ ਸੇਠੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਸ਼ੀਤਲ ਅੰਗੁਰਾਲ ਭੜਕ ਗਏ ਸਨ ਅਤੇ ਉਨ੍ਹਾਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਨਾਂ ਲਏ ਬਿਨਾਂ ਉਨ੍ਹਾਂ ਖ਼ਿਲਾਫ਼ ਭੱਦੀ ਬਿਆਨਬਾਜ਼ੀ ਕੀਤੀ ਸੀ। ਕਰੀਬ ਅੱਧੇ ਘੰਟੇ ਦੀ ਵੀਡੀਓ ਵਿਚ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਲੋਕ ਸਭਾ ਸੀਟ ਜਿਤਾਉਣ ਲਈ ਉਨ੍ਹਾਂ ਨੇ ਸਾਰੀਆਂ ਸ਼ਿਕਾਇਤਾਂ ਛੱਡ ਕੇ ਸੰਸਦ ਮੈਂਬਰ ਦਾ ਸਾਥ ਦਿੱਤਾ ਸੀ ਪਰ ਅੱਜ ਉਹ ਉਨ੍ਹਾਂ ਦੇ ਕਰੀਬੀਆਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ ਅਤੇ ਪਾਰਟੀ ਦੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ 'ਤੇ ਵੀ ਕੇਸ ਦਰਜ ਕੀਤੇ ਗਏ ਸਨ ਪਰ ਉਨ੍ਹਾਂ ਨੇ ਕੁਝ ਨਹੀਂ ਕਿਹਾ ਪਰ ਹੁਣ ਮੁਕੇਸ਼ ਸੇਠੀ ਨੂੰ ਗਲਤ ਮਾਮਲੇ 'ਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸ਼ੁਰੂ ਹੋ ਗਿਆ ਹੈ ਅਤੇ ਉਹ ਮੁਕੇਸ਼ ਸੇਠੀ ਦੇ ਨਾਲ ਖੜ੍ਹੇ ਹਨ।
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼ਹਿਰ ਦੇ ਇਕ ਫਲੈਟ 'ਚ ਇਕ ਵਿਅਕਤੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜ਼ਖ਼ਮੀ ਵਿਅਕਤੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਸੀ, ਜਿਸ ਦੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਤੋਂ ਬਾਅਦ ਵਿਅਕਤੀ ਇੰਨਾ ਡਰ ਗਿਆ ਕਿ ਉਸ ਨੇ ਸ਼ਿਕਾਇਤ ਵੀ ਦਰਜ ਨਹੀਂ ਕਰਵਾਈ। ਜਦੋਂ ਕਮਿਸ਼ਨਰੇਟ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਕਤ ਵਿਅਕਤੀ ਸ਼ਿਕਾਇਤ ਦਰਜ ਕਰਵਾਉਣ ਲਈ ਤਿਆਰ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪਹਿਲਾਂ 'ਆਪ' ਨੇਤਾ ਮੁਕੇਸ਼ ਸੇਠੀ ਨੂੰ ਘੇਰਿਆ ਗਿਆ ਅਤੇ ਫਿਰ ਉਕਤ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਮੁਕੇਸ਼ ਸੇਠੀ ਕੁਝ ਦਿਨ ਪਹਿਲਾਂ ਥਾਣਾ ਨੰਬਰ 5 'ਚ ਹੋਏ ਝਗੜੇ ਨੂੰ ਲੈ ਕੇ ਸੁਰਖੀਆਂ 'ਚ ਰਹੇ ਸਨ। ਥਾਣਾ ਨੰਬਰ 5 'ਚ ਹੋਏ ਕੁੱਟਮਾਰ ਦੇ ਮਾਮਲੇ 'ਚ ਇਕ ਧਿਰ ਨੇ ਮੁਕੇਸ਼ ਸੇਠੀ 'ਤੇ ਸੱਟੇਬਾਜ਼ ਹੋਣ ਦਾ ਦੋਸ਼ ਵੀ ਲਗਾਇਆ ਸੀ, ਜਿਸ ਨੂੰ ਮੁਕੇਸ਼ ਸੇਠੀ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ।
ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲਾ: ਮੁਅੱਤਲ SHO ਨਵਦੀਪ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪਰਿਵਾਰ ਦਾ ਅਹਿਮ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸ਼ੱਕੀ ਹਾਲਾਤ 'ਚ 19 ਸਾਲਾ ਕੁੜੀ ਹੋਈ ਗਾਇਬ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY