ਬਲਾਚੌਰ (ਬ੍ਰਹਮਪੁਰੀ)- ਬਲਾਚੌਰ ਬਲਾਕ ਸੰਮਤੀ ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਘਟਨਾਕ੍ਰਮ ਸਾਹਮਣੇ ਆਇਆ। ਕਾਂਗਰਸ ਆਗੂ ਅਤੇ ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਨਾਨਕ ਸਿੰਘ ਜੰਡੀ ਵੱਲੋਂ 6 ਅਕਤੂਬਰ ਨੂੰ ਆਪਣੇ ਵਕੀਲਾਂ ਐਡਵੋਕੇਟ ਅਮਰਜੀਤ ਸਿੰਘ ਸੁਖੀਜਾ ਅਤੇ ਐਡਵੋਕੇਟ ਮਨਵੀਰ ਸਿੰਘ ਬਾਠ ਰਾਹੀਂ ਦਾਇਰ ਕੀਤੀ ਰਿਟ ਪਟੀਸ਼ਨ ’ਤੇ ਅੱਜ ਮਾਨਯੋਗ ਹਾਈਕੋਰਟ ਵਿੱਚ ਸੁਣਵਾਈ ਹੋਈ।
ਪਟੀਸ਼ਨਕਰਤਾ ਵੱਲੋਂ ਦਲੀਲ ਦਿੱਤੀ ਗਈ ਕਿ ਉਨ੍ਹਾਂ ਨੂੰ ਹਟਾ ਕੇ ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਵਜੋਂ ਰਣਵੀਰ ਸਿੰਘ ਧਾਲੀਵਾਲ ਦੀ ਕੀਤੀ ਗਈ ਨਿਯੁਕਤੀ ਕਾਨੂੰਨੀ ਪ੍ਰਕਿਰਿਆ ਅਤੇ ਸੰਵਿਧਾਨਕ ਪ੍ਰਬੰਧਾਂ ਦੇ ਅਨੁਕੂਲ ਨਹੀਂ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਮਾਨਯੋਗ ਜਸਟਿਸ ਹਰਕੇਸ਼ ਮੰਨੂਜਾ ਦੀ ਅਦਾਲਤ ਵੱਲੋਂ ਨਾਨਕ ਸਿੰਘ ਜੰਡੀ ਦੇ ਹੱਕ ਵਿੱਚ ਸਟੇਅ ਆਰਡਰ ਜਾਰੀ ਕੀਤਾ ਗਿਆ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਬਲਾਕ ਸੰਮਤੀ ਬਲਾਚੌਰ ਦੀ ਚੇਅਰਮੈਨਸ਼ਿਪ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਨਵਾਂ ਮੋੜ ਆ ਗਿਆ ਹੈ। ਇਸ ਹੁਕਮ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਖੇਮੇ 'ਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਇਸ ਸਬੰਧੀ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਚੇਅਰਮੈਨ ਨਾਨਕ ਸਿੰਘ ਜੰਡੀ, ਸਰਪੰਚ ਬਲਜਿੰਦਰ ਸਿੰਘ ਮਾਨੇਵਾਲ ਅਤੇ ਹੋਰ ਸਾਥੀਆਂ ਨੇ ਕਿਹਾ ਕਿ ਹਾਈਕੋਰਟ ਦੇ ਹੁਕਮ ਨਾਲ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਹੋਰ ਵਿਸ਼ਵਾਸ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੂੰ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਹਟਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਸਕਦੀ।
ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਦਬਾਅ ਤਹਿਤ ਬਲਾਕ ਸੰਮਤੀ ਦੇ ਚੇਅਰਮੈਨ ਦੇ ਅਹੁਦੇ ਸਬੰਧੀ ਕਾਰਵਾਈ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਵੱਲੋਂ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਦਿੱਤਾ ਗਿਆ ਸਟੇਅ ਆਰਡਰ ਉਨ੍ਹਾਂ ਲਈ ਕਾਨੂੰਨੀ ਲੜਾਈ ਵਿੱਚ ਮਹੱਤਵਪੂਰਨ ਕਦਮ ਹੈ। ਨਾਨਕ ਸਿੰਘ ਜੰਡੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਅਦਾਲਤੀ ਹੁਕਮਾਂ ਦਾ ਸਨਮਾਨ ਕਰਦੇ ਹਨ ਅਤੇ ਅਗਲੀ ਕਾਨੂੰਨੀ ਕਾਰਵਾਈ ਵੀ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਦੇ ਚੇਅਰਮੈਨ ਦੇ ਅਹੁਦੇ ਨਾਲ ਸਬੰਧਤ ਅੰਤਿਮ ਸਥਿਤੀ ਅਦਾਲਤੀ ਕਾਰਵਾਈ ਦੇ ਅਗਲੇ ਪੜਾਅ 'ਚ ਹੋਰ ਸਪੱਸ਼ਟ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਦੋਵੇਂ ਧਿਰਾਂ ਵੱਲੋਂ ਆਪਣੇ-ਆਪਣੇ ਕਾਨੂੰਨੀ ਪੱਖ ਪੇਸ਼ ਕੀਤੇ ਜਾ ਰਹੇ ਹਨ ਅਤੇ ਅੱਜ ਦੇ ਹਾਈਕੋਰਟ ਦੇ ਹੁਕਮ ਨੇ ਬਲਾਕ ਸੰਮਤੀ ਬਲਾਚੌਰ ਦੀ ਚੇਅਰਮੈਨਸ਼ਿਪ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਮੁੜ ਚਰਚਾ 'ਚ ਲਿਆ ਦਿੱਤਾ ਹੈ।
ਇਹ ਵੀ ਪੜ੍ਹੋ:ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
NEXT STORY