ਟਾਂਡਾ ਉੜਮੁੜ (ਮੋਮੀ)- ਇਤਿਹਾਸਕ ਅਤੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ, ਜਿਸ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਹੈ। ਜਿੱਥੇ ਗੁਰੂ ਜੀ ਨੇ ਆਪਣੇ ਜੀਵਨ ਦੇ ਲਗਭਗ 18 ਸਾਲ ਬਤੀਤ ਕੀਤੇ ਅਤੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਗੁਰਦੁਆਰਾ ਸ੍ਰੀ ਚੋਲਾ ਸਾਹਿਬ, ਜਿੱਥੇ ਗੁਰੂ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਜੀ ਸੁਭਾਏਮਾਨ ਹਨ, ਦੇ ਦਰਸ਼ਨਾਂ ਨੂੰ ਜਾਂਦੀਆਂ ਸੰਗਤਾਂ ਦੇ ਠਹਿਰਾਅ ਲਈ ਗੁਰਦੁਆਰਾ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਉੜਮੁੜ ਜ਼ਿਲਾ ਹੁਸ਼ਿਆਰਪੁਰ ਵਿਖੇ ਪੁਖ਼ਤਾ ਪ੍ਰਬੰਧ ਕਰ ਲਏ ਹਨ। ਸੰਗਤਾਂ ਲਈ ਰਿਹਾਇਸ਼, ਲੰਗਰ ਅਤੇ ਮੈਡੀਕਲ ਸਹੂਲਤਾਂ ਦੇ ਖਾਸ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪ੍ਰਿਯੰਕਾ ਗਾਂਧੀ ਦੇ ਨਾਅਰੇ ‘ਲੜਕੀ ਹਾਂ ਲੜ ਸਕਦੀ ਹਾਂ’ ਨੂੰ ਜਾਖੜ ਨੇ ਅਬੋਹਰ ’ਚ ਕੀਤਾ ਲਾਗੂ
ਇਹ ਜਾਣਕਾਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਦੇ ਵਾਰਿਸ ਬਾਬਾ ਸੁਖਦੇਵ ਸਿੰਘ ਬੇਦੀ ਦਰਬਾਰ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ 1 ਮਾਰਚ ਤੋਂ 10 ਮਾਰਚ ਤਕ ਲੱਗਣ ਵਾਲੇ ਸੰਗ ਮੇਲੇ ਦੇ ਸਬੰਧ ਵਿਚ ਦਿੱਤੀ।ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਾਉਣ ਲਈ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਗਈ ਹੈ। ਬਾਬਾ ਬੇਦੀ ਨੇ ਦੱਸਿਆ ਕਿ ਸੰਗ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਟਾਂਡਾ ਅਤੇ ਡੇਰਾ ਬਾਬਾ ਨਾਨਕ ਦੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਲੰਗਰ ਲਾਏ ਜਾਂਦੇ ਹਨ ਅਤੇ ਲੋੜਵੰਦਾਂ ਨੂੰ ਡਿਸਪੈਂਸਰੀਆਂ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਾਉਣਗੀਆਂ। ਗੁਰਦੁਆਰਾ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਵਿਸ਼ੇਸ਼ ਦੀਪਮਾਲਾ ਕਰ ਕੇ ਸਜਾਇਆ ਜਾਵੇਗਾ।
ਬਾਬਾ ਜੀ ਨੇ ਇਸ ਮੌਕੇ ਪੈਦਲ ਸੰਗ ਮੇਲੇ ਵਿਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਬੇਨਤੀ ਕੀਤੀ ਕਿ ਗੁਰਦੁਆਰਾ ਸਾਹਿਬ ਵਿਚ ਰੁਕ ਕੇ ਵਿਸ਼ਰਾਮ ਕਰ ਸਕਦੀ ਹੈ। ਜਿੱਥੇ ਸੰਗਤਾਂ ਨੂੰ ਹਾਰਦਿਕ ਜੀ ਆਇਆਂ ਆਖਿਆ ਜਾਵੇਗਾ। ਉਨ੍ਹਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਕੋਵਿਡ-19 ਦੇ ਚਲਦਿਆਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਸੰਗ ਆਪਣੇ ਤਹਿ ਸਮੇਂ ਮੁਤਾਬਕ ਚਲੇਗਾ ਅਤੇ ਤਹਿ ਸਮੇਂ ਮੁਤਾਬਕ ਹੀ ਪੜਾਅ ’ਤੇ ਪਹੁੰਚੇਗਾ।
ਇਹ ਵੀ ਪੜ੍ਹੋ: ਪੰਜਾਬ ’ਚ ‘ਅਪਕਮਿੰਗ ਸਰਕਾਰ’ ਨੂੰ ਲੈ ਕੇ ਸ਼ਸ਼ੋਪੰਜ ’ਚ ਅਫ਼ਸਰਸ਼ਾਹੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰਿਯੰਕਾ ਗਾਂਧੀ ਦੇ ਨਾਅਰੇ ‘ਲੜਕੀ ਹਾਂ ਲੜ ਸਕਦੀ ਹਾਂ’ ਨੂੰ ਜਾਖੜ ਨੇ ਅਬੋਹਰ ’ਚ ਕੀਤਾ ਲਾਗੂ
NEXT STORY