ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਰੰਗਾਂ ਨਾਲ ਸੰਬੰਧਤ ਹੋਲੀ ਦਾ ਤਿਉਹਾਰ ਟਾਂਡਾ ਇਲਾਕੇ ਵਿੱਚ ਧੂਮਧਾਮ ਅਤੇ ਖ਼ੁਸ਼ੀਆਂ ਖੇੜਿਆਂ ਨਾਲ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਇਕੱਠੇ ਹੋ ਕੇ ਜਿੱਥੇ ਇਕ-ਦੂਜੇ ਨੂੰ ਹੋਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਇਕ ਦੂਜੇ ਨੂੰ ਰੰਗ ਲਗਾ ਕੇ ਰੰਗਾਂ ਨਾਲ ਸੰਬੰਧਤ ਹੋਲੀ ਦਾ ਤਿਉਹਾਰ ਖ਼ੁਸ਼ੀਆਂ ਖੇੜਿਆਂ ਨਾਲ ਮਨਾਇਆ ਜਾ ਰਿਹਾ ਹੈ।

ਹੋਲੀ ਦੇ ਤਿਉਹਾਰ ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਤੇ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ, ਭਾਜਪਾ ਆਗੂ ਜਵਾਹਰ ਖੁਰਾਣਾ, ਕਾਂਗਰਸ ਦੇ ਜਿਲਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਜਿਲਾ ਯੂਥ ਆਗੂ ਸਰਬਜੀਤ ਸਿੰਘ ਮੋਮੀ, ਸਮਾਜ ਸੇਵੀ ਸੁਰਜੀਤ ਸਿੰਘ ਕਾਲਾ, ਰੋਟਰੀ ਕਲੱਬ ਟਾਂਡਾ ਦੇ ਪ੍ਰਧਾਨ ਦੀਪਕ ਬਹਿਲ, ਐਮ.ਐਸ.ਕੇ ਸਿੱਖਿਆ ਸੰਸਥਾਵਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ, ਪ੍ਰਿੰਸੀਪਲ ਡਾ।ਸ਼ਸ਼ੀ ਬਾਲਾ ਨੇ ਮੁਬਾਰਕਬਾਦ ਦਿੰਦੇ ਹੋਏ ਹੋਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ: 'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
315 ਬੋਰ ਦੇਸੀ ਕੱਟਾ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY