ਜਲੰਧਰ (ਬਿਊਰੋ) : ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼ਹਿਰ ’ਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਹੁਣ 23 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ’ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਇਸ ਸਬੰਧੀ ਪਹਿਲਾਂ ਜਾਰੀ ਹੁਕਮਾਂ ’ਚ ਅਸ਼ਿੰਕ ਸੋਧ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪਹਿਲਾਂ 23 ਫਰਵਰੀ ਨੂੰ ਸਿਰਫ਼ ਜਲੰਧਰ ਸ਼ਹਿਰ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ’ਚ ਛੁੱਟੀ ਕੀਤੀ ਗਈ ਸੀ। ਹੁਕਮਾਂ ’ਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ’ਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ’ਤੇ ਇਸ ਦਿਨ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣਾਂ ’ਚ ਵਿਵਾਦਾਂ ਦੀ ਜੜ੍ਹ ਬਣੇ ਪ੍ਰੀਜ਼ਾਈਡਿੰਗ ਅਧਿਕਾਰੀ ਅਨਿਲ ਮਸੀਹ ਕਸੂਤੇ ਫਸਦੇ ਆ ਰਹੇ ਨਜ਼ਰ
ਦੱਸਣਯੋਗ ਹੈ ਕਿ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਯਤਨ ਸਦਕਾ ਗੁਰੂ ਰਵਿਦਾਸ ਜੀ ਦੇ 647 ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਜਲੰਧਰ ਸ਼ਹਿਰ ਦੇ ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ ’ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਸੰਗਤ ਦੀ ਸਹੂਲਤ, ਆਵਾਜਾਈ ਦੇ ਪੁਖ਼ਤਾ ਪ੍ਰਬੰਧਾਂ , ਸੁਰੱਖਿਆ ਵਿਵਸਥਾ, ਸ਼ਹਿਰ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ ਬਾਰੇ ਵੀ ਕਿਹਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ 23 ਫਰਵਰੀ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ, ਜਿਸ ਕਰਕੇ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੰਗਤ ਵੀ ਸ਼ੋਭਾ ਯਾਤਰਾ ’ਚ ਸ਼ਾਮਲ ਹੋ ਸਕੇ।
ਇਹ ਵੀ ਪੜ੍ਹੋ : ਕਿਸਾਨਾਂ ਦੀ ਮੰਗਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਪੰਜਾਬ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਵੱਡਾ ਖ਼ੁਲਾਸਾ: ਮਾਂ-ਧੀ ਦਾ ਕਤਲ ਕਰਨ ਵਾਲਾ ਕਰਨਜੀਤ ਜੱਸਾ ਕਰਨਾ ਚਾਹੁੰਦਾ ਸੀ ਮੂਸੇਵਾਲਾ ਦੇ ਕਾਤਲਾਂ ਦਾ ਕਤਲ
NEXT STORY