ਹੁਸ਼ਿਆਰਪੁਰ (ਅਮਰਿੰਦਰ)— ਥਾਣਾ ਮਾਡਲ ਟਾਊਨ ਅਧੀਨ ਆਉਂਦੀ ਫਰੈਂਡਜ਼ ਕਲੋਨੀ 'ਚ ਚੋਰਾਂ ਨੇ ਖਾਲੀ ਪਏ ਘਰ ਨੂੰ ਨਿਸ਼ਾਨਾ ਬਣਾ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਜਸਵੀਰ ਭੱਲਾ ਨੇ ਦੱਸਿਆ ਕਿ ਉਹ ਟ੍ਰੇਨਿੰਗ ਲਈ ਹੈਦਰਾਬਾਦ ਗਿਆ ਸੀ। ਜਦ ਵਾਪਸ ਆਇਆ ਤਾਂ ਘਰ ਦੇ ਤਾਲੇ ਟੁੱਟੇ ਪਏ ਸੀ। ਅੰਦਰ ਜਾ ਦੇਖਿਆ ਤਾਂ ਪਤਾ ਚੱਲਿਆ ਕਿ ਚੋਰਾਂ ਨੇ ਘਰ 'ਚੋਂ ਸੋਨੇ ਦੇ ਗਹਿਣੇ, ਕਰੀਬ 30 ਹਜ਼ਾਰ ਰੁਪਏ ਦੇ ਨਾਲ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਪੁਲਸ ਨੇ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਚੋਰਾਂ ਦੇ ਖਿਲਾਫ ਧਾਰਾ 380, 457 ਦੇ ਅਧੀਨ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
20 ਸਾਲਾਂ ਤੋਂ ਲੋਕਾਂ ਨੂੰ ਪਾਰ ਲਾ ਰਿਹੈ ਹਰੀ ਸਿੰਘ ਦਾ 'ਬੇੜਾ' (ਤਸਵੀਰਾਂ)
NEXT STORY