ਨਡਾਲਾ (ਸ਼ਰਮਾ)-ਹਲਕਾ ਭੁੱਲਥ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਚੋਰਾਂ ਵੱਲੋਂ ਦਿਨ-ਦਿਹਾੜੇ ਘਰਾਂ ਨੂੰ ਨਿਸ਼ਾਨਾ ਬਣਾਉਣ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ। ਅਜਿਹੀ ਹੀ ਇਕ ਵਾਰਦਾਤ ਥਾਣਾ ਢਿੱਲਵਾਂ ਅਧੀਨ ਪੈਂਦੇ ਪਿੰਡ ਰਾਏਪੁਰ ਅਰਾਈਆਂ ਵਿਖੇ ਸਾਹਮਣੇ ਆਈ ਹੈ, ਜਿੱਥੇ ਚੋਰ ਘਰ ਵਿਚ ਦਾਖ਼ਲ ਹੋ ਕੇ ਅਲਮਾਰੀ ਵਿਚ ਰੱਖੀ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ।
ਇਸ ਸਬੰਧੀ ਸੁਲੱਖਣ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚ ਉਹ, ਉਸ ਦੀ ਮਾਤਾ ਅਤੇ ਪਿਤਾ ਸਮੇਤ ਤਿੰਨ ਜਣੇ ਰਹਿੰਦੇ ਹਨ। ਘਟਨਾ ਵਾਲੇ ਦਿਨ ਉਹ ਆਪਣੀ ਮਾਤਾ ਸਮੇਤ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਗਿਆ ਹੋਇਆ ਸੀ, ਜਦਕਿ ਉਸ ਦੇ ਪਿਤਾ ਪ੍ਰੀਤਮ ਸਿੰਘ ਸਰਕਾਰੀ ਰਾਸ਼ਨ ਦੀ ਪਰਚੀ ਲੈਣ ਲਈ ਪਿੰਡ ਵਿਚ ਹੀ ਗਏ ਹੋਏ ਸਨ। ਉੱਥੇ ਜ਼ਿਆਦਾ ਭੀੜ ਹੋਣ ਕਾਰਨ ਉਨ੍ਹਾਂ ਨੂੰ ਵਾਪਸ ਆਉਣ ਵਿਚ ਸ਼ਾਮ ਹੋ ਗਈ।
ਇਹ ਵੀ ਪੜ੍ਹੋ- ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
ਸੁਲੱਖਣ ਸਿੰਘ ਅਨੁਸਾਰ ਜਦੋਂ ਉਹ ਸ਼ਾਮ ਸਮੇਂ ਘਰ ਵਾਪਸ ਆਏ ਤਾਂ ਗੇਟ ਖੋਲ੍ਹ ਕੇ ਅੰਦਰ ਜਾਣ ’ਤੇ ਵੇਖਿਆ ਕਿ ਅੰਦਰਲੇ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਪਿਆ ਸੀ। ਕਮਰੇ ਵਿਚ ਬੈੱਡ ਅਤੇ ਅਲਮਾਰੀ ਦੀ ਤੋੜ-ਭੰਨ ਕੀਤੀ ਹੋਈ ਸੀ ਅਤੇ ਸਾਮਾਨ ਦੀ ਫਰੋਲਾ-ਫਰਾਲੀ ਕੀਤੀ ਗਈ ਸੀ। ਜਾਂਚ ਕਰਨ ’ਤੇ ਅਲਮਾਰੀ ਵਿਚ ਰੱਖੀ 20 ਹਜ਼ਾਰ ਰੁਪਏ ਦੀ ਨਕਦੀ ਗਾਇਬ ਮਿਲੀ।
ਪੀੜਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਪਿਛਲੇ ਕਰੀਬ ਪੰਜ ਸਾਲ ਤੋਂ ਉਸ ਦਾ ਡਾਇਲਾਸਿਸ ਦਾ ਇਲਾਜ ਚੱਲ ਰਿਹਾ ਹੈ ਅਤੇ ਇਹ ਪੈਸੇ ਉਸ ਨੇ ਆਪਣੇ ਇਲਾਜ ਲਈ ਸੰਭਾਲ ਕੇ ਰੱਖੇ ਹੋਏ ਸਨ। ਪਰਿਵਾਰ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਵਿਚ ਇਲਾਜ ਲਈ ਜੋੜ ਕੇ ਰੱਖੀ ਰਕਮ ਚੋਰੀ ਹੋ ਜਾਣ ਨਾਲ ਪਰਿਵਾਰ ਨੂੰ ਭਾਰੀ ਝਟਕਾ ਲੱਗਾ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਚੋਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਚੋਰੀ ਕੀਤੀ ਰਕਮ ਬਰਾਮਦ ਕਰਵਾਈ ਜਾਵੇ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
NEXT STORY