ਹਾਜੀਪੁਰ (ਜੋਸ਼ੀ)- ਇਲਾਕੇ 'ਚ ਲਗਾਤਾਰ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ 'ਚ ਭਾਰੀ ਸਹਿਮ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅਜਿਹੀ ਹੀ ਇਕ ਤਾਜ਼ਾ ਘਟਨਾ ਹਾਜੀਪੁਰ ਦੀ ਆਦਰਸ਼ ਨਗਰ ਕਾਲੋਨੀ ਤੋਂ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਖਿੜਕੀ ਦੀ ਗਰਿਲ ਪੁੱਟ ਕੇ ਨਕਦੀ ਚੋਰੀ ਕਰ ਲਈ।
ਹੈਰਾਨੀ ਦੀ ਗੱਲ ਇਹ ਰਹੀ ਕਿ ਘਰ ਦੇ ਮਾਲਕ ਦੂਜੇ ਕਮਰੇ 'ਚ ਸੁੱਤੇ ਹੀ ਰਹੇ ਅਤੇ ਚੋਰ ਆਰਾਮ ਨਾਲ ਆਪਣੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਆਦਰਸ਼ ਨਗਰ ਦੇ ਰਹਿਣ ਵਾਲੇ ਤਿਲਕ ਰਾਜ ਪੁੱਤਰ ਚੂਨੀ ਲਾਲ ਦੇ ਘਰ ਬੀਤੀ ਰਾਤ ਚੋਰ ਗਲੀ ਵੱਲੋਂ ਦੀਵਾਰ ਟੱਪ ਕੇ ਅੰਦਰ ਦਾਖ਼ਲ ਹੋਏ। ਇਸ ਤੋਂ ਬਾਅਦ ਚੋਰਾਂ ਨੇ ਕਮਰੇ ਦੀ ਖਿੜਕੀ ਦੀ ਗਰਿਲ ਪੁੱਟ ਦਿੱਤੀ ਅਤੇ ਅੰਦਰ ਵੜ ਕੇ ਕਮਰਿਆਂ 'ਚ ਰੱਖੀਆਂ ਗੋਦਰੇਜ ਦੀਆਂ ਅਲਮਾਰੀਆਂ ਅਤੇ ਟਰੰਕਾਂ ਦੀ ਫਰੋਲਾ-ਫਰਾਲੀ ਕੀਤੀ। ਚੋਰ ਅਲਮਾਰੀਆਂ ਵਿੱਚੋਂ ਕਰੀਬ 1.50 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ: ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
ਘਰ ਦੇ ਮਾਲਕਾਂ ਨੂੰ ਇਸ ਚੋਰੀ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਉਨ੍ਹਾਂ ਸਵੇਰੇ ਉੱਠ ਕੇ ਵੇਖਿਆ ਕਿ ਘਰ ਦੇ ਕਮਰਿਆਂ ਦੇ ਦਰਵਾਜ਼ੇ ਖੁੱਲ੍ਹੇ ਸਨ ਅਤੇ ਅੰਦਰ ਪਿਆ ਸਾਮਾਨ ਖਿਲਰਿਆ ਪਿਆ ਸੀ। ਪੀੜਤ ਤਿਲਕ ਰਾਜ ਨੇ ਦੱਸਿਆ ਕਿ ਚੋਰਾਂ ਦੀਆਂ ਹਰਕਤਾਂ ਅਤੇ ਤਸਵੀਰਾਂ ਘਰ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ। ਇਸ ਘਟਨਾ ਦੀ ਸੂਚਨਾ ਤੁਰੰਤ ਹਾਜੀਪੁਰ ਪੁਲਿਸ ਨੂੰ ਦੇ ਦਿੱਤੀ ਗਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚੋਰਾਂ ਦੀ ਭਾਲ ਲਈ ਆਸ-ਪਾਸ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਕਾਬੂ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਡਰ ਦੂਰ ਹੋ ਸਕੇ ।
ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ 'ਚ ਡਿੱਗੀਆਂ
NEXT STORY