ਜਲੰਧਰ/ ਲਾਂਬੜਾ (ਮਾਹੀ, ਵਰਿੰਦਰ)- ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਕੁਰਾਲੀ ਵਿਖੇ ਤਾਲਾਬੰਦ ਘਰ ਵਿੱਚੋਂ ਚੋਰ 3 ਲੱਖ 20 ਹਜ਼ਾਰ ਸਮੇਤ 8 ਤੋਲੇ ਸੋਨਾ ਲੁੱਟਣ ਦੀ ਸੂਚਨਾ ਮਿਲੀ ਹੈ। ਮੌਕੇ 'ਤੇ ਇਸ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਦੀਵਾਲੀ ਦੇ ਨੇੜੇ-ਤੇੜੇ ਵਿਧਾਇਕ ਪਰਗਟ ਸਿੰਘ ਨੂੰ ਲੱਗ ਸਕਦੈ ਵੱਡਾ ਝਟਕਾ
ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਸੁਰਜੀਤ ਨਿੱਝਰ ਪੁੱਤਰ ਹਰਬੰਸ ਸਿੰਘ ਨਿੱਝਰ ਵਾਸੀ ਪਿੰਡ ਕੁਰਾਲੀ ਨੇ ਦੱਸਿਆ ਕਿ ਉਹ ਸ਼ਾਮ ਵੇਲੇ ਆਪਣੇ ਖੂਹ ਵੱਲ ਦੁੱਧ ਚੋਣ ਲਈ ਗਏ ਸਨ ਜਦੋਂ ਉਨ੍ਹਾਂ ਨੇ ਘਰ ਆ ਕੇ ਵੇਖਿਆ ਤਾਂ ਉਨ੍ਹਾਂ ਦੇ ਜਾਲੀ ਵਾਲੇ ਦਰਵਾਜ਼ੇ ਦੀ ਜਾਲੀ ਟੁੱਟੀ ਹੋਈ ਸੀ, ਜਿਸ ਤੋਂ ਚੋਰ ਅੰਦਰ ਦਾਖ਼ਲ ਹੋਏ ਅਤੇ ਅਲਮਾਰੀ ਵਿੱਚ ਪਿਆ ਸੋਨਾ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਫਗਵਾੜਾ: ਚਿੰਤਪੁਰਨੀ ਤੋਂ ਵਾਪਸ ਪਰਤਦਿਆਂ ਜੋੜੇ ਨਾਲ ਵਾਪਰਿਆ ਭਿਆਨਕ ਹਾਦਸਾ, ਪਤਨੀ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੀਵਾਲੀ ਦੇ ਨੇੜੇ-ਤੇੜੇ ਵਿਧਾਇਕ ਪਰਗਟ ਸਿੰਘ ਨੂੰ ਲੱਗ ਸਕਦੈ ਵੱਡਾ ਝਟਕਾ
NEXT STORY