ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਪਿੰਡ ਤਲਵੰਡੀ ਸੱਲਾਂ ਵਿਖੇ ਇਕ ਘਰ 'ਚ ਦਾਖ਼ਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਬੀਤੀ 19 ਜੂਨ ਦੀ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਏ ਸਲਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 2-3 ਅਣਪਛਾਤੇ ਚੋਰਾਂ ਖ਼ਿਲਾਫ਼ ਦਰਜ ਕੀਤਾ।
ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
ਪੁਲਸ ਨੂੰ ਦਿੱਤੇ ਗਏ ਬਿਆਨਾਂ 'ਚ ਸਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 19 ਜੂਨ ਦੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਉਸ ਦੇ ਘਰ 'ਚ ਦਾਖ਼ਲ ਹੋ ਕੇ ਉਸ ਦੀ ਸਕੂਟਰੀ ਅਤੇ ਘਰ ਦਾ ਹੋਰ ਸਾਮਾਨ ਚੋਰੀ ਕਰ ਲਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਤਫ਼ਤੀਸ਼ ਏ. ਐੱਸ. ਆਈ. ਜਸਵੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ ਲਈ ਅਹਿਮ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
NEXT STORY