ਨਡਾਲਾ (ਸ਼ਰਮਾ)-ਪਿੰਡ ਟਾਂਡੀ ਦਾਖਲੀ ਵਿੱਚ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਘਟਨਾ ਦਾ ਪਤਾ ਸਵੇਰੇ ਲੱਗਾ। ਜਾਣਕਾਰੀ ਦਿੰਦੇ ਪਿੰਡ ਟਾਂਡੀ ਦਾਖਲੀ ਵਾਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਮਨਜੀਤ ਕੌਰ ਆਪਣੀ ਛੋਟੀ ਨੂੰਹ ਨਾਲ ਘਰ ਵਿੱਚ ਰਹਿੰਦੀ ਸੀ। ਬੀਤੇ ਦਿਨ ਛੋਟੀ ਨੂੰਹ ਕਿਸੇ ਕੰਮ ਕਾਰਨ ਆਪਣੇ ਪੇਕੇ ਘਰ ਚਲੀ ਗਈ, ਜਿਸ ਤੋਂ ਬਾਅਦ ਉਹ ਆਪਣੀ ਮਾਤਾ ਨੂੰ ਆਪਣੇ ਘਰ ਲੈ ਆਇਆ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ ਤੇ ਪਵੇਗਾ ਮੀਂਹ
ਸਵੇਰੇ ਜਦੋਂ ਉਹ ਆਪਣੀ ਮਾਤਾ ਨੂੰ ਲੈ ਕੇ ਵਾਪਸ ਘਰ ਪਹੁੰਚਿਆ ਤਾਂ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰ ਜਾ ਕੇ ਵੇਖਿਆ ਤਾਂ ਘਰ ਦੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਪਿਆ ਸੀ। ਜਾਂਚ ਕਰਨ ’ਤੇ ਪਤਾ ਲੱਗਾ ਕਿ ਘਰ ਵਿਚੋਂ 3 ਲੱਖ ਰੁਪਏ ਦੀ ਨਕਦੀ ਅਤੇ ਢਾਈ ਤੋਲੇ ਚਾਂਦੀ ਦੇ ਗਹਿਣੇ ਗਾਇਬ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਬੇਗੋਵਾਲ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਰ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੜ੍ਹਦੀਵਾਲਾ 'ਚ ਚੋਰਾਂ ਦੀ ਦਹਿਸ਼ਤ: ਟਰਾਂਸਫਾਰਮਰਾਂ ’ਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ
NEXT STORY