ਹਾਜੀਪੁਰ (ਜੋਸ਼ੀ)-ਪੁਲਸ ਸਟੇਸ਼ਨ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਰੱਕੜੀ ਹਾਰ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ ਨੂੰ ਆਪਣਾ ਨਿਸ਼ਾਨਾਂ ਬਣਾਉਂਦੇ ਹੋਏ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਯੁੱਧਵੀਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਰੱਕੜੀ ਹਾਰ ਨੇ ਦੱਸਿਆ ਕਿ ਅਸੀਂ ਰਾਤ ਸੁੱਤੇ ਹੋਏ ਸੀ।
ਇਹ ਵੀ ਪੜ੍ਹੋ: 'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

ਤਿੰਨ ਵਜੇ ਦੇ ਕਰੀਬ ਮੈਂ ਉੱਠਿਆ ਅਤੇ ਕਮਰੇ ਦਾ ਦਰਵਾਜ਼ਾ ਖੋਲ੍ਹਣ ਲੱਗਾ ਤਾਂ ਦਰਵਾਜ਼ੇ ਦੀ ਬਾਹਰੋਂ ਕੁੰਡੀ ਲੱਗੀ ਹੋਈ ਸੀ। ਉਸ ਵੇਲੇ ਮੈਂ ਡਰ ਗਿਆ, ਉਸ ਤੋਂ ਬਾਅਦ ਮੈਂ ਅਪਣੇ ਬੈੱਡਰੂਮ ਵਿਚ ਗਿਆ ਤਾਂ ਵੇਖਿਆ ਕਿ ਅਲਮਾਰੀ ਖੁੱਲ੍ਹੀ ਹੋਈ ਸੀ। ਕੱਪੜੇ ਸਾਰੇ ਖਿਲਰੇ ਹੋਏ ਅਤੇ ਲਾਕਰ ਖੁੱਲ੍ਹੇ ਹੋਏ ਸਨ। ਉਸ ਤੋਂ ਬਾਅਦ ਮੈਂ ਆਪਣੇ ਦੂਜੇ ਕਮਰੇ ਵਿਚ ਗਿਆ ਤਾਂ ਵੇਖਿਆ ਕਿ ਉਸ ਕਮਰੇ ਅੰਦਰ ਰੱਖੀ ਅਲਮਾਰੀ ਦੇ ਤਾਲੇ ਵੀ ਟੁੱਟੇ ਹੋਏ ਸਨ ਅਤੇ ਕੱਪੜਿਆਂ ਦਾ ਖਿਲਾਰਾ ਪਿਆ ਹੋਇਆ ਸੀ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
ਜਦੋਂ ਮੈਂ ਅਲਮਾਰੀ ਵਿਚ ਵੇਖਿਆ ਤਾਂ ਉਸ ਅੰਦਰ ਰੱਖੇ ਸੋਨੇ ਦੇ ਗਹਿਣੇ ਅਤੇ ਰੁਪਏ ਨਹੀਂ ਸਨ, ਜੋਕਿ ਚੋਰ ਲੈ ਕੇ ਫਰਾਰ ਹੋ ਗਏ ਸੀ। ਚੋਰ ਘਰ ਦੇ ਪਿਛੋਂ ਦੀ ਦੀਵਾਰ ਟੱਪ ਕੇ ਅੰਦਰ ਆ ਕੇ ਕਮਰੇ ਦੀ ਗਰਿਲ ਖੋਲ੍ਹ ਕੇ ਕਮਰੇ ਅੰਦਰ ਦਾਖ਼ਲ ਹੋਏ ਅਤੇ ਕਰੀਬ 4 ਲੱਖ ਦੇ ਗਹਿਣੇ ਅਤੇ ਨਕਦੀ ਲੈ ਗਏ। ਇਸ ਚੋਰੀ ਦੀ ਘਟਨਾ ਦੀ ਸੂਚਨਾ ਤਲਵਾੜਾ ਪੁਲਸ ਨੂੰ ਦੇ ਦਿੱਤੀ ਗਈ। ਯੁੱਧਵੀਰ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਕਾਬੂ ਕਰਕੇ ਮੇਰੇ ਚੋਰੀ ਹੋਏ ਰੁਪਏ ਅਤੇ ਗਹਿਣੇ ਵਾਪਸ ਕਰਵਾਏ ਜਾਣ ਅਤੇ ਚੋਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ ਜਾਣਕਾਰੀ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
NEXT STORY