ਰਾਹੋਂ (ਪ੍ਰਭਾਕਰ)-ਚੋਰਾਂ ਨੇ ਅੱਜ ਸਵੇਰੇ ਮਾਛੀਵਾੜਾ ਰੋਡ-ਰਾਹੋਂ ’ਤੇ ਸਥਿਤ ਸ਼ਮਸ਼ਾਨਘਾਟ ਨੇੜੇ ਇਕ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਸੋਨੇ ਦੀਆਂ ਵਾਲੀਆਂ, ਚਾਂਦੀ ਦੀਆਂ ਫਾਈਲਾਂ, ਚਾਂਦੀ ਦੀ ਚੇਨੀ ਅਤੇ 5,000 ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ ਬਲਵਿੰਦਰ ਕੌਰ, ਗੁਰਮੀਤ ਕੌਰ ਨੇ ਕਿਹਾ ਕਿ ਉਹ ਲੋਕਾਂ ਦੇ ਘਰਾਂ ਵਿਚ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੀਆਂ ਹਨ। ਜਦੋਂ ਉਹ ਅੱਜ ਸਵੇਰੇ ਲੋਕਾਂ ਦੇ ਘਰਾਂ ਵਿਚ ਕੰਮ ਕਰਨ ਲਈ ਗਈਆਂ ਹੋਈਆਂ ਸਨ ਤਾਂ ਜਦੋਂ ਉਹ ਘਰ ਆਇਆ ਤਾਂ ਉਨ੍ਹਾਂ ਨੇ ਵੇਖਿਆ ਉਨ੍ਹਾਂ ਦੇ ਘਰ ਵਿਚ ਦਾਖ਼ਲ ਹੋ ਕੇ ਮੁੱਖ ਦਰਵਾਜ਼ਾ ਟੁੱਟਿਆ ਪਿਆ ਸੀ ਅਤੇ ਅਲਮਾਰੀ ਦਾ ਲਾਕ ਟੁੱਟਿਆ ਪਿਆ ਸੀ ਅਤੇ ਉਸ ਵਿਚੋਂ ਚੋਰਾਂ ਨੇ ਸੋਨੇ ਦੀਆਂ ਵਾਲੀਆਂ, ਚਾਂਦੀ ਦੇ ਗਹਿਣੇ, ਇਕ ਚਾਂਦੀ ਦੀ ਚੇਨ, ਚਾਂਦੀ ਦੀਆਂ ਝਾਂਜਰਾਂ, ਸਿੱਕਾ ਅਤੇ 5,000 ਰੁਪਏ ਦੀ ਨਕਦੀ ਚੋਰੀ ਕਰ ਲਈ।
ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕੁੜੀ ਦਾ ਕਤਲ ਕਰਨ ਵਾਲਾ ਮੁਲਜ਼ਮ ਮੁੜ ਰਿਮਾਂਡ 'ਤੇ
ਚੋਰ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਉਸ ਨੇ ਇਹ ਵੀ ਦੱਸਿਆ ਕਿ ਜਦੋਂ ਉਹ 11 ਵਜੇ ਦੇ ਕਰੀਬ ਘਰ ਵਾਪਸ ਆਈ ਤਾਂ ਉਸ ਨੇ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਪਾਏ। ਜਦੋਂ ਉਸ ਨੇ ਅੰਦਰ ਜਾ ਕੇ ਵੇਖਿਆ ਕਿ ਕਮਰੇ ਦਾ ਸਾਮਾਨ ਖਿਲਰਿਆ ਹੋਇਆ ਸੀ, ਅਲਮਾਰੀ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਸਾਰਾ ਸਾਮਾਨ ਇੱਧਰ-ਉਧਰ ਖਿਲਰਿਆ ਪਿਆ ਸੀ। ਉਸ ਨੇ ਇਹ ਵੀ ਦੱਸਿਆ ਕਿ ਰਾਹੋਂ ਪੁਲਸ ਸਟੇਸ਼ਨ ਨੂੰ ਤੁਰੰਤ ਘਟਨਾ ਦੀ ਸੂਚਨਾ ਦਿੱਤੀ ਗਈ ਅਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਉਨ੍ਹਾਂ ਨੂੰ ਸਾਰੀ ਜਾਣਕਾਰੀ ਦਿੱਤੀ ਗਈ। ਪੁਲਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਅਤੇ ਡੂੰਘਾਈ ਨਾਲ ਜਾਂਚ ਕੀਤੀ।
ਇਹ ਵੀ ਪੜ੍ਹੋ: ਜਲੰਧਰ ਤੋਂ ਬਾਅਦ ਹੁਣ ਪਟਿਆਲਾ 'ਚ ਸ਼ਰਮਨਾਕ ਕਾਂਡ! ਕੁੜੀ ਨਾਲ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ
ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕੁੜੀ ਦਾ ਕਤਲ ਕਰਨ ਵਾਲਾ ਮੁਲਜ਼ਮ ਮੁੜ ਰਿਮਾਂਡ 'ਤੇ
NEXT STORY