ਹੁਸ਼ਿਆਰਪੁਰ, (ਘੁੰਮਣ)-ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ 'ਚ 21 ਨਵੇਂ ਪਾਜ਼ੇਟਿਵ ਕੇਸ ਆਏ ਹਨ। ਜਿਨ੍ਹਾਂ ਵਿਚ 4 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ, ਜਦਕਿ ਬਾਕੀ 17 ਹੋਰ ਸਿਹਤ ਕੇਂਦਰਾਂ ਦੇ ਪਾਜ਼ੇਟਿਵ ਮਰੀਜ਼ ਹਨ। ਜ਼ਿਲੇ ਵਿਚ ਕੋਰੋਨਾ ਬੀਮਾਰੀ ਨਾਲ ਇਕ 63 ਸਾਲਾ ਵਿਅਕਤੀ ਵਾਸੀ ਲਮੀਣ ਸਿਹਤ ਕੇਦਰ ਮੰਡ ਭੰਡੇਰ, ਜੋ ਕਿ ਸੀ. ਐੱਮ. ਸੀ. ਲੁਧਿਆਣਾ ਵਿਖੇ ਦਾਖ਼ਲ ਸੀ, ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 224 ਤੱਕ ਪਹੁੰਚ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1463 ਨਵੇਂ ਸੈਂਪਲ ਲੈਣ ਅਤੇ 977 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ 21 ਨਵੇਂ ਕੇਸ ਆਉਣ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 6458 ਹੋ ਗਈ ਹੈ। ਜ਼ਿਲੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,70,324 ਹੋ ਗਈ ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,63,406 ਸੈਂਪਲ ਨੈਗੇਟਿਵ, ਜਦਕਿ 1637 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 133 ਸੈਂਪਲ ਇਨਵੈਲਿਡ ਹਨ। ਐਕਟਿਵ ਕੇਸਾਂ ਦੀ ਗਿਣਤੀ 200 ਹੈ ਅਤੇ ਹੁਣ ਤੱਕ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6034 ਹੈ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਮੂੰਹ 'ਤੇ ਮਾਸਕ ਪਾਇਆ ਜਾਵੇ, ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ 'ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਈ ਜਾਵੇ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।
ਫਗਵਾੜਾ 'ਚ 3 ਲੁਟੇਰਿਆਂ ਨੇ ਗੋਲੀ ਚਲਾ ਕੇ ਲੁੱਟੀ ਹਜ਼ਾਰਾਂ ਦੀ ਨਕਦੀ
NEXT STORY