ਹੁਸ਼ਿਆਰਪੁਰ,(ਘੁੰਮਣ)-ਜ਼ਿਲੇ ਵਿਚ ਅੱਜ ਕੋਰੋਨਾ ਦੇ 45 ਨਵੇਂ ਪਾਜ਼ੇਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿਚ 15 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ, ਜਦਕਿ 30 ਕੇਸ ਜ਼ਿਲੇ ਦੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸ਼ੱਕੀ ਲੱਛਣਾਂ ਵਾਲੇ 2,22,673 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਅੱਜ ਸ਼ੱਕੀ ਲੱਛਣਾਂ ਵਾਲੇ ਤੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ 1412 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ ਅਤੇ 1300 ਸੈਂਪਲਾਂ ਦੀ ਲੈਬ ਤੋਂ ਰਿਪੋਰਟ ਮਿਲਣ ਤੋਂ ਬਾਅਦ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 7563 ਹੋ ਗਈ ਹੈ। ਜਦਕਿ 2,14,947 ਸੈਂਪਲ ਨੈਗੇਟਿਵ ਪਾਏ ਗਏ ਹਨ। 1694 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਅਤੇ 7081 ਵਿਅਕਤੀ ਇਸ ਬੀਮਾਰੀ ਤੋਂ ਨਿਜਾਤ ਪਾ ਚੁੱਕੇ ਹਨ ਤੇ 185 ਐਕਟਿਵ ਕੇਸ ਹਨ।
ਇਸ ਤੋਂ ਇਲਾਵਾ ਕੋਰੋਨਾ ਇਕ 67 ਸਾਲਾ ਵਿਅਕਤੀ ਵਾਸੀ ਸੁਖਦੇਵ ਨਗਰ ਹੁਸ਼ਿਆਰਪੁਰ ਦੀ ਐੱਸ. ਪੀ. ਐੱਸ. ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ। ਜਿਸਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਸੰਖਿਆ 297 ਹੋ ਗਈ ਹੈ। ਇਸ ਦੌਰਾਨ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਜਲੰਧਰ ’ਚ ਮਾਸੂਮ ਬੱਚੀ ਨਾਲ ਰਿਸ਼ਤੇਦਾਰ ਨੇ ਕੀਤਾ ਬਲਾਤਕਾਰ
NEXT STORY