ਹੁਸ਼ਿਆਰਪੁਰ,(ਘੁੰਮਣ)-ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1274 ਨਵੇਂ ਸੈਂਪਲ ਲਏ ਗਏ ਅਤੇ 1680 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਪਾਜ਼ੇਟਿਵ ਮਰੀਜ਼ਾਂ ਦੇ 18 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7406 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,17,085 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 2,09,353 ਸੈਂਪਲ ਨੈਗੇਟਿਵ, ਜਦਕਿ 1810 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 149 ਸੈਂਪਲ ਇਨਵੈਲਿਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 284 ਹੈ। ਐਕਟਿਵ ਕੇਸਾਂ ਦੀ ਗਿਣਤੀ 144 ਹੈ ਅਤੇ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6978 ਹੈ।
ਸਿਵਲ ਸਰਜਨ ਅਨੁਸਾਰ ਨਵੇਂ ਆਏ 18 ਪਾਜ਼ੇਟਿਵ ਕੇਸਾਂ ’ਚ 6 ਹੁਸ਼ਿਆਰਪੁਰ ਸ਼ਹਿਰੀ ਅਤੇ 12 ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਮਰੀਜ਼ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਅਾਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਈ ਜਾਵੇ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।
ਵਿਜੇ ਦਿਵਸ : ਭਾਰਤੀ ਯੁੱਧ ਕੌਸ਼ਲ ਨਾਲ 12 ਦਿਨ ਵਿਚ ਇਕ ਨਵੇਂ ਦੇਸ਼ ਦਾ ਜਨਮ
NEXT STORY