ਹੁਸ਼ਿਆਰਪੁਰ,(ਘੁੰਮਣ)- ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈ 834 ਸੈਂਪਲਾਂ ਦੀ ਰਿਪੋਰਟ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ 20 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7021 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1612 ਨਵੇਂ ਸੈਂਪਲ ਲੈਣ ਨਾਲ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,98,004 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,89,962 ਸੈਂਪਲ ਨੈਗੇਟਿਵ, ਜਦਕਿ 2365 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 149 ਸੈਂਪਲ ਇਨਵੈਲਿਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 258 ਹੈ। ਇਸ ਤੋਂ ਇਲਾਵਾ ਐਕਟਿਵ ਕੇਸਾਂ ਦੀ ਗਿਣਤੀ 171 ਹੈ ਤੇ 6592 ਮਰੀਜ਼ ਹੁਣ ਤੱਕ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਨਵੇਂ ਆਏ 20 ਕੇਸਾਂ 'ਚ 7 ਹੁਸ਼ਿਆਰਪੁਰ ਸ਼ਹਿਰ ਅਤੇ 13 ਜ਼ਿਲੇ ਦੇ ਹੋਰ ਸਿਹਤ ਕੇਦਰਾਂ ਨਾਲ ਸਬੰਧਤ ਪਾਜ਼ੇਟਿਵ ਮਰੀਜ਼ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਅਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਈ ਜਾਵੇ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸ ਨੂੰ ਕੰਟਰੋਲ ਕੀਤਾ ਜਾ ਸਕੇ।
ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
NEXT STORY