ਹੁਸ਼ਿਆਰਪੁਰ (ਰਾਕੇਸ਼)-ਪੁਲਸ ਥਾਣਾ ਬੁਲ੍ਹੋਵਾਲ ਨੇ ਲਾਪ੍ਰਵਾਹੀ ਨਾਲ ਟੱਕਰ ਮਾਰਨ ਦੇ ਦੋਸ਼ ’ਚ ਇਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਵੀਰ ਸਿੰਘ ਪੁੱਤਰ ਵਰਿਆਮ ਚੰਦ ਵਾਸੀ ਲੋਹਾਰ ਕੰਗਨਾ ਥਾਣਾ ਬੁੱਲ੍ਹੋਵਾਲ ਨੇ ਦੱਸਿਆ ਕਿ ਬੀਤੀ 7 ਅਪ੍ਰੈਲ ਨੂੰ ਸ਼ਾਮ ਸਾਢੇ ਸੱਤ ਵਜੇ ਉਹ ਅਤੇ ਉਸ ਦਾ ਭਤੀਜਾ ਰਣਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਲੋਹਾਰ ਕੰਗਣਾ ਜਾ ਰਹੇ ਸਨ। ਜਦੋਂ ਉਸ ਦਾ ਭਤੀਜਾ ਹੀਰਾ ਪੈਲੇਸ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਪਿੰਡ ਸ਼ੇਖੂਪੁਰ ਤੋਂ ਥੋੜ੍ਹਾ ਪਿੱਛੇ ਹੀ ਸੀ।
ਇਹ ਵੀ ਪੜ੍ਹੋ : ਖ਼ਾਸ ਗੱਲਬਾਤ ਦੌਰਾਨ ਬੋਲੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ, 'ਲੁੱਟ-ਖਸੁੱਟ ਨਹੀਂ ਚੱਲਣ ਦਿਆਂਗੇ, ਮੈਂ ਜਨਤਾ ਦੇ ਨਾਲ'
ਸੜਕ ਦੇ ਸੱਜੇ ਪਾਸੇ ਕੱਚੇ ਰਸਤੇ ’ਤੇ ਬਾਬੂਦੀਨ ਪੁੱਤਰ ਤਿਤਰਦੀਨ ਵਾਸੀ ਪੰਡੋਰੀ ਖਜੂਰ ਆਪਣੇ ਘੋੜਾ ਰੇਹੜੀ ’ਤੇ ਸਵਾਰ ਹੋ ਕੇ ਤੇਜ਼ ਰਫ਼ਤਾਰ ਨਾਲ ਆਸੇ-ਪਾਸੇ ਨਾ ਵੇਖ ਕੇ ਸੜਕ ’ਤੇ ਆ ਗਿਆ। ਉਸ ਦੇ ਭਤੀਜੇ ਰਣਜੀਤ ਸਿੰਘ ਨੇ ਮੋਟਰਸਾਈਕਲ ਨੂੰ ਬਰੇਕ ਲਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਮੋਟਰਸਾਈਕਲ ਰੇਹੜੀ ਵਿਚ ਜਾ ਲੱਗਾ, ਜਿਸ ਕਾਰਨ ਉਸ ਦੇ ਭਤੀਜੇ ਨੂੰ ਕਾਫ਼ੀ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਸਵਾਰੀ ਦਾ ਪ੍ਰਬੰਧ ਕਰਕੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਬਾਬੂਦੀਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਸਖ਼ਤੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਪੂਰਥਲਾ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਸਬੰਧੀ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
NEXT STORY