ਹੁਸ਼ਿਆਰਪੁਰ,(ਅਮਰਿੰਦਰ): ਹੁਸ਼ਿਆਰਪੁਰ ਦੇ ਫਗਵਾੜਾ ਰੋਡ 'ਤੇ ਅੱਜ ਫੁਗਲਾਨਾ 'ਚ 125 ਤੋਂ ਵੀ ਜ਼ਿਆਦਾ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਸਮੇਂ ਝੁੱਗੀਆਂ 'ਚ ਰਹਿਣ ਵਾਲੇ ਮਜ਼ਦੂਰ ਖੇਤਾਂ 'ਚ ਕੰਮ ਕਰਨ ਲਈ ਗਏ ਸਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਤੇ ਨਕਦੀ ਸੜ ਕੇ ਸੁਆਹ ਹੋ ਗਈ। ਮੌਕੇ 'ਤੇ ਪਹੁੰਚੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮਪ੍ਰਕਾਸ਼ ਤੇ ਵਿਧਾਇਕ ਡਾ. ਰਾਜਕੁਮਾਰ ਨੇ ਮਜ਼ਦੂਰਾਂ ਨੂੰ ਮਿਲੇ ਤੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਬਾਰੇ ਜਾਣਿਆ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY