ਹੁਸ਼ਿਆਰਪੁਰ,(ਅਮਰਿੰਦਰ): ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਖੇਤਰ 'ਚ ਸ਼ਨੀਵਾਰ ਨੂੰ ਪਾਰਾ 41 ਡਿਗਰੀ ਸੈਲਸੀਅਸ ਪਾਰ ਹੋ ਗਿਆ ਹੈ। ਇਸ ਤਰ੍ਹਾਂ ਹੁਸ਼ਿਆਰਪੁਰ 'ਚ 8 ਸਾਲਾਂ ਤੋਂ ਬਾਅਦ ਮਈ ਮਹੀਨੇ ਦੇ ਤੀਸਰੇ ਹਫ਼ਤੇ 'ਚ ਤਾਪਮਾਨ 41 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ 2012 ਵਿਚ ਮਈ ਦੇ ਦੂਜੇ ਹਫ਼ਤੇ 'ਚ ਵੱਧ ਤੋਂ ਵੱਧ ਤਾਪਮਾਨ 42.5 ਸੈਲਸੀਅਸ ਤੱਕ ਪਹੁੰਚਿਆ ਸੀ। ਵਿਸ਼ੇਸ਼ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਸੰਕਟ ਕਾਰਨ ਲਾਏ ਗਏ ਕਰਫਿਊ ਅਤੇ ਲਾਕਡਾਊਨ ਤੋਂ ਬਾਅਦ ਪ੍ਰਦੂਸ਼ਣ ਦਾ ਪੱਧਰ ਡਿੱਗਣ ਦੇ ਬਾਵਜੂਦ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹਫ਼ਤਾ ਭਰ ਅਜਿਹੀ ਹੀ ਹਾਲਤ ਬਣੀ ਰਹੇਗੀ ਅਤੇ ਪਾਰਾ ਹੋਰ ਚੜ੍ਹੇਗਾ।
ਫਿਲਹਾਲ ਗਰਮੀ ਤੋਂ ਰਾਹਤ ਮਿਲਣੀ ਆਸਾਨ ਨਹੀਂ
ਮੌਸਮ ਵਿਭਾਗ ਚੰਡੀਗੜ੍ਹ 'ਚ ਤਾਇਨਾਤ ਡਾਇਰੈਕਟਰ ਡਾ. ਸੁਰਿੰਦਰ ਪਾਲ ਸ਼ਰਮਾ ਅਨੁਸਾਰ ਅਨੁਮਾਨ ਦੇ ਮੁਤਾਬਕ ਅਗਲੇ ਹਫ਼ਤੇ ਤਾਪਮਾਨ 'ਚ ਹੋਰ ਵੀ ਵਾਧਾ ਹੋ ਸਕਦਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਛੂਹ ਸਕਦਾ ਹੈ। ਇਸ ਦੇ ਨਾਲ ਹੀ ਹੇਠਲਾ ਤਾਪਮਾਨ ਵੀ 28 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਹਾਲਾਂਕਿ ਮਈ ਮਹੀਨੇ ਦੇ ਆਖਰੀ ਦਿਨਾਂ 'ਚ ਆਸਮਾਨ ਵਿਚ ਬੱਦਲ ਛਾਏ ਰਹਿਣ ਅਤੇ ਹਲਕੀ ਬੂੰਦਾਬਾਂਦੀ ਹੋਣ ਦੀ ਵੀ ਸੰਭਾਵਨਾ ਫਿਲਹਾਲ ਬਣੀ ਹੋਈ ਹੈ।
ਦੁਬਈ 'ਚ ਪੰਜਾਬੀ ਵਿਅਕਤੀ ਦੀ ਕੋਰੋਨਾ ਨਾਲ ਹੋਈ ਮੌਤ
NEXT STORY