ਹੁਸ਼ਿਆਰਪੁਰ, (ਘੁੰਮਣ)- ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈ 1086 ਸੈਂਪਲਾਂ ਦੀ ਰਿਪੋਰਟ ’ਚ 16 ਨਵੇਂ ਕੇਸ ਆਉਣ ਨਾਲ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7719 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1098 ਨਵੇਂ ਸੈਂਪਲ ਲੈਣ ਨਾਲ ਅਤੇ ‘ਕੋਵਿਡ-19’ ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 233025 ਹੋ ਗਈ ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 224733 ਸੈਂਪਲ ਨੈਗੇਟਿਵ, ਜਦਕਿ 2178 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 118 ਹੈ। ਹੁਣ ਤੱਕ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7291 ਹੈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲੇ ’ਚ ਨਵੇਂ ਆਏ 16 ਪਾਜ਼ੇਟਿਵ ਕੇਸਾਂ ’ਚ 4 ਹੁਸ਼ਿਆਰਪੁਰ ਸ਼ਹਿਰੀ ਖੇਤਰ 12 ਹੋਰ ਸਿਹਤ ਕੇਦਰਾਂ ਨਾਲ ਸਬੰਧਤ ਮਰੀਜ਼ ਹਨ। ਇਸ ਤੋਂ ਇਲਾਵਾ ਕੋਰੋਨਾ ਨਾਲ 2 ਮੌਤਾਂ ਜਿਨ੍ਹਾਂ ’ਚ 55 ਸਾਲਾ ਔਰਤ ਵਾਸੀ ਪਿਪਲਾਂਵਾਲਾ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ 63 ਸਾਲਾ ਵਿਅਕਤੀ ਵਾਸੀ ਟਾਂਡਾ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਹੋ ਗਈ, ਜਿਸ ਤੋਂ ਬਾਅਦ ਹੁਣ ਤੱਕ ਮ੍ਰਿਤਕਾਂ ਦੀ ਕੁੱਲ ਗਿਣਤੀ 310 ਹੋ ਗਈ ਹੈ। ਸਿਹਤਮੰਦ ਸਮਾਜ ਅਤੇ ‘ਕੋਵਿਡ-19’ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੂੰਹ ’ਤੇ ਮਾਸਕ ਲਗਾਉਣਾ ਯਕੀਨੀ ਬਣਾਉਣ ਅਤੇ ਭੀਡ਼ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਇਸ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।
ਪੰਜਾਬ ਸਰਕਾਰ ਨੇ ਰਾਤ ਦੇ ਕਰਫਿਊ ਨੂੰ ਲੈ ਕੇ ਦਿੱਤੀ ਵੱਡੀ ਰਾਹਤ
NEXT STORY