ਹੁਸ਼ਿਆਰਪੁਰ, (ਘੁੰਮਣ)- ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪ੍ਰਾਪਤ ਹੋਈ 1631 ਸੈਂਪਲਾਂ ਦੀ ਰਿਪੋਰਟ ’ਚ ਜ਼ਿਲਾ ਹੁਸ਼ਿਆਰਪੁਰ ਵਿਚ 97 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਨ੍ਹਾਂ ਵਿਚ 46 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ, ਜਦਕਿ 51 ਕੇਸ ਦੂਜੀਆਂ ਸਿਹਤ ਸੰਸਥਵਾਂ ਨਾਲ ਸਬੰਧਤ ਹਨ। ਜਿਸ ਨਾਲ ਜ਼ਿਲੇ ’ਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 3892 ਹੋ ਗਈ ਹੈ। ਇਸ ਤੋਂ ਇਲਾਵਾ ਇਕ 66 ਸਾਲਾ ਵਿਅਕਤੀ ਵਾਸੀ ਪਿੰਡ ਰੰਧਾਵਾ ਦੀ ਐੱਮ. ਐੱਚ. ਜਲੰਧਰ ਵਿਖੇ ਮੌਤ ਹੋ ਗਈ, ਜੋ ਕਿ ਕੋਰੋਨਾ ਪਾਜ਼ੇਟਿਵ ਸੀ। ਉਸਦੀ ਮੌਤ ਤੋਂ ਬਾਅਦ ਜ਼ਿਲੇ ’ਚ ਮ੍ਰਿਤਕਾਂ ਦੀ ਕੁੱਲ ਗਿਣਤੀ 121 ਹੋ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਵਿਭਾਗ ਵੱਲੋਂ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1622 ਨਵੇਂ ਸੈਂਪਲ ਲਏ ਗਏ ਹਨ। ਜ਼ਿਲੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 90,939 ਹੋ ਗਈ ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 85,990 ਸੈਂਪਲ ਨੈਗੇਟਿਵ ਪਾਏ ਗਏ, ਜਦਕਿ 1428 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ, 121 ਸੈਂਪਲ ਇਨਵੈਲਿਡ ਹਨ। ਐਕਟਿਵ ਕੇਸਾਂ ਦੀ ਗਿਣਤੀ 874 ਹੈ ਅਤੇ 2891 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁਕੇ ਹਨ।
ਉਨ੍ਹਾਂ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰੈਪਿਡ ਐਂਟੀਜਨ ਟੈਸਟ ਜੇਕਰ ਨੈਗੇਟਿਵ ਆਉਂਦਾ ਹੈ ਤਾਂ ਉਸਦਾ ਆਰ. ਟੀ. ਪੀ. ਸੀ. ਆਰ. ਟੈਸਟ ਵੀ ਕੀਤਾ ਜਾਵੇਗਾ ਤਾਂ ਜੋ ਉਸ ਵਿਅਕਤੀ ਦੀ ਕੋਵਿਡ-19 ਵਾਇਰਸ ਦੀ ਸਹੀ ਜਾਂਚ ਤੇ ਰਿਪੋਰਟ ਪ੍ਰਾਪਤ ਹੋ ਸਕੇ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਾਨੂੰ ਅਾਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸ ’ਤੇ ਕਾਬੂ ਪਾਇਆ ਜਾ ਸਕੇ।
ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਦੇ 48 ਨਵੇਂ ਮਾਮਲੇ ਆਏ ਸਾਹਮਣੇ, 3 ਦੀ ਮੌਤ
NEXT STORY