ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਜ ਵਿਚ ਹਾਂਪੱਖੀ ਬਦਲਾਅ ਲਿਆਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਕ ਸਾਂਝਾ ਪਲੇਟਫਾਰਮ ਮੁਹੱਈਆ ਕਰਨ ਦੇ ਉਦੇਸ਼ ਨਾਲ 'ਚੜ੍ਹਦਾ ਸੂਰਜ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜੋਕਿ ਇਕ ਡਿਜੀਟਲ ਅਤੇ ਸਮਾਜਿਕ ਪਲੇਟਫਾਰਮ ਹੈ। ਇਸ ਦਾ ਉਦੇਸ਼ ਸਮਾਜ ਦੇ ਹਰੇਕ ਉਸ ਵਿਅਕਤੀ ਜਾਂ ਸਮੂਹ ਨੂੰ ਪਛਾਨਣਾ ਹੈ ਜੋ ਸਮਾਜ, ਵਾਤਾਵਰਨ, ਪਸ਼ੂ-ਪੰਛੀ ਭਲਾਈ, ਸਿਹਤ, ਸਿੱਖਿਆ ਅਤੇ ਸਮਾਜਿਕ ਨਿਆਂ ਆਦਿ ਦੇ ਖੇਤਰਾਂ ਵਿਚ ਚੁੱਪ-ਚਾਪ ਸ਼ਲਾਘਾਯੋਗ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 'ਚੜ੍ਹਦਾ ਸੂਰਜ' ਸਿਰਫ਼ ਇਕ ਮੁਹਿੰਮ ਨਹੀਂ ਹੈ, ਸਗੋਂ ਇਕ ਲਹਿਰ ਹੈ, ਜੋ ਸਮਾਜ ਦੇ ਉਨ੍ਹਾਂ ਨਾਇਕਾਂ ਨੂੰ ਸਾਹਮਣੇ ਲਿਆਵੇਗੀ, ਜਿਨ੍ਹਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਅਕਸਰ ਅਣਸੁਣੀਆਂ ਰਹਿ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਅਸੀਂ ਸਮਾਜ ਵਿਚ ਸਰਗਰਮ 'ਚੇਂਜਮੇਕਰਾਂ' ਨੂੰ ਇਕਜੁੱਟ ਕਰਾਂਗੇ, ਤਾਂ ਜੋ ਨਾ ਸਿਰਫ਼ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਾ ਸਕੇ, ਸਗੋਂ ਉਨ੍ਹਾਂ ਦੇ ਅਨੁਭਵ ਦੂਜਿਆਂ ਲਈ ਪ੍ਰੇਰਣਾ ਵੀ ਬਣ ਸਕਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ 'ਚੇਂਜਮੇਕਰ' ਕੋਈ ਵੀ ਹੋ ਸਕਦਾ ਹੈ, ਭਾਵੇਂ ਉਹ ਵਿਦਿਆਰਥੀ , ਪੜ੍ਹਿਆ-ਲਿਖਿਆ ਬਜ਼ੁਰਗ, ਕੋਈ ਐੱਨ. ਜੀ. ਓ, ਕੋਈ ਸਮਾਜਿਕ ਸੰਗਠਨ, ਕੋਈ ਸਵੈ-ਸਹਾਇਤਾ ਸਮੂਹ ਜਾਂ ਸਮਾਜ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਿਹਾ ਹੈ। ਜੇਕਰ ਕੋਈ ਵਿਅਕਤੀ ਸਿੱਖਿਆ, ਸਿਹਤ, ਵਾਤਾਵਰਨ, ਪਸ਼ੂ-ਪੰਛੀਆਂ ਦੀ ਸੇਵਾ, ਸਮਾਜਿਕ ਨਿਆਂ ਜਾਂ ਭਾਈਚਾਰਕ ਸਸ਼ਕਤੀਕਰਨ ਵਰਗੇ ਖੇਤਰਾਂ ਵਿਚ ਯੋਗਦਾਨ ਪਾ ਰਿਹਾ ਹੈ, ਤਾਂ ਉਹ ਇਸ ਮੁਹਿੰਮ ਦਾ ਹਿੱਸਾ ਬਣ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਜੋੜਨ ਅਤੇ ਸਸ਼ਕਤ ਬਣਾਉਣ ਵੱਲ ਇਕ ਵੱਡਾ ਕਦਮ ਹੈ। ਇਹ ਪਹਿਲ ਨੌਜਵਾਨਾਂ ਨੂੰ ਸਥਾਨਕ ਪੱਧਰ ਦੀਆਂ ਨਾਗਰਿਕ ਅਤੇ ਜਲਵਾਯੂ ਚੁਣੌਤੀਆਂ ਨਾਲ ਨਜਿੱਠਣ ਅਤੇ ਸੰਕਟ ਦੇ ਸਮੇਂ ਪਹਿਲਕਦਮੀ ਕਰਨ ਲਈ ਪ੍ਰੇਰਿਤ ਕਰੇਗੀ। ਇਸ ਤਰ੍ਹਾਂ ਇਹ ਮੁਹਿੰਮ ਨਾ ਸਿਰਫ਼ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਮਦਦ ਕਰੇਗੀ, ਸਗੋਂ ਸਮਾਜ ਵਿਚ ਇਕ ਮਜ਼ਬੂਤ, ਜ਼ਿੰਮੇਵਾਰ ਅਤੇ ਪ੍ਰੇਰਣਾਦਾਇਕ ਲੀਡਰਸ਼ਿਪ ਵੀ ਵਿਕਸਤ ਕਰੇਗੀ।
ਆਸ਼ਿਕਾ ਜੈਨ ਨੇ ਕਿਹਾ ਕਿ ਇਸ ਮੁਹਿੰਮ ਵਿਚ ਭਾਗ ਲੈਣ ਲਈ ਚਾਹਵਾਨ ਵਿਅਕਤੀ ਜਾਂ ਸੰਗਠਨ ਆਪਣੇ ਸਮਾਜਿਕ ਕਾਰਜਾਂ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਕਹਾਣੀਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਵਟਸਐਪ ਨੰਬਰ 73800-90643 'ਤੇ ਭੇਜ ਸਕਦੇ ਹਨ, ਜਾਂ ਫੇਸਬੁੱਕ ਪੇਜ 'ਚੜ੍ਹਦਾ ਸੂਰਜ' ਨਾਲ ਜੁੜ ਸਕਦੇ ਹਨ। ਭੇਜੀਆਂ ਗਈਆਂ ਐਂਟਰੀਆਂ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ ਤਾਂ ਜੋ ਉਹ ਹੋਰ ਲੋਕਾਂ ਨੂੰ ਪ੍ਰੇਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜ਼ਿਲ੍ਹਾ ਜਾਂ ਰਾਜ ਪੱਧਰ 'ਤੇ ਨਹੀਂ ਹੈ, ਸਗੋਂ ਇਹ ਆਪਣੇ ਆਪ ਵਿਚ ਇਕ ਵਿਆਪਕ ਮੁਹਿੰਮ ਹੈ, ਇਸ ਲਈ ਤੁਹਾਡੀ ਛੋਟੀ ਜਿਹੀ ਕੋਸ਼ਿਸ਼ ਸਮਾਜ ਵਿਚ ਵੱਡੀ ਤਬਦੀਲੀ ਲਿਆ ਸਕਦੀ ਹੈ। ਆਪਣਾ ਕੰਮ ਸਾਂਝਾ ਕਰੋ, ਪ੍ਰੇਰਣਾ ਬਣੋ ਅਤੇ 'ਚੜ੍ਹਦਾ ਸੂਰਜ' ਦਾ ਹਿੱਸਾ ਬਣ ਕੇ ਇਕ ਨਰੋਏ ਸਮਾਜ ਦੇ ਨਿਰਮਾਣ ਵਿਚ ਯੋਗਦਾਨ ਪਾਓ। ਇਸ ਦੌਰਾਨ ਮੁੱਖ ਮੰਤਰੀ ਫੀਲਡ ਅਫ਼ਸਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਲਲਿਤਾ ਅਰੋੜਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ, ਸੰਯੁਕਤ ਸਕੱਤਰ ਅਦਿਤਿਆ ਰਾਣਾ ਵੀ ਉਨ੍ਹਾਂ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
NEXT STORY