ਹੁਸ਼ਿਆਰਪੁਰ,(ਘੁੰਮਣ)-ਜ਼ਿਲੇ 'ਚ 24 ਨਵੇਂ ਪਾਜ਼ੇਟਿਵ ਕੇਸ ਆਏ ਹਨ, ਜਿਨ੍ਹਾਂ ਵਿਚੋਂ 7 ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ ਅਤੇ 17 ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 7325 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੋਰੋਨਾ ਨਾਲ 2 ਮੌਤਾਂ ਹੋਈਆਂ, ਜਿਸ ਵਿਚ ਇਕ 70 ਸਾਲਾ ਵਿਅਕਤੀ ਵਾਸੀ ਚੱਕ ਤਲਵੰਡੀ ਗੋਨੀ ਦੀ ਮੌਤ ਘਰ 'ਚ ਹੀ ਹੋਈ ਅਤੇ 70 ਸਾਲਾ ਔਰਤ ਵਾਸੀ ਜਗਤਪੁਰਾ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋ ਜਾਣ ਨਾਲ ਜ਼ਿਲੇ 'ਚ ਮ੍ਰਿਤਕਾਂ ਦੀ ਕੁੱਲ ਗਿਣਤੀ 279 ਤੱਕ ਪਹੁੰਚ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1462 ਨਵੇਂ ਸੈਂਪਲ ਲੈਣ ਅਤੇ 1430 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਅਤੇ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,12,474 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 2,03,856 ਸੈਂਪਲ ਨੈਗੇਟਿਵ, ਜਦਕਿ 2742 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 181 ਹੈ। ਇਸ ਤੋਂ ਇਲਾਵਾ 6865 ਵਿਅਕਤੀ ਠੀਕ ਹੋ ਕੇ ਘਰ ਜਾ ਚੁੱਕੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੇ ਲੱਛਣ ਦਿਸਣ 'ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਈ ਜਾਵੇ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 18 ਲੋਕਾਂ ਦੀ ਰਿਪੋਰਟ ਪਾਜ਼ੇਟਿਵ
NEXT STORY