ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਅੰਤਿਮ ਪੜਾਅ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿੱਚ 322339 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਹੀ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਖ਼ਰੀਦ ਪਿਛਲੇ ਸਾਲ ਨਾਲੋਂ 51757 ਮੀਟ੍ਰਿਕ ਟਨ ਜ਼ਿਆਦਾ ਹੈ ਅਤੇ ਪਿਛਲੇ ਸਾਲ ਇਸੇ ਦਿਨ ਤੱਕ 270582 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤੱਕ 266174 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ, ਜੋਕਿ 72 ਘੰਟਿਆਂ ਦੇ ਹਿਸਾਬ ਨਾਲ 85 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਹੁਣ ਤੱਕ 90797 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 77554, ਪਨਸਪ ਵੱਲੋਂ 76292, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 45672, ਐੱਫ਼. ਸੀ. ਆਈ. ਵੱਲੋਂ 25282 ਅਤੇ ਵਪਾਰੀਆਂ ਵੱਲੋਂ 6742 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਇਹ ਵੀ ਪੜ੍ਹੋ - ਪੜ੍ਹਾਈ ਦੇ ਨਾਲ-ਨਾਲ ਕਰੋ ਕਮਾਈ, 12 ਹਜ਼ਾਰ ਰੁਪਏ ਤੱਕ ਮਿਲੇਗਾ ਪ੍ਰਤੀ ਮਹੀਨਾ ਵਜ਼ੀਫਾ, ਜਾਣੋ ਕਿਵੇਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਅਕਾਲੀ ਆਗੂ ਸਰਬਜੀਤ ਸਿੰਘ ਪੱਪਲ ਸਾਥੀਆਂ ਸਣੇ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
NEXT STORY