ਟਾਂਡਾ ਉੜਮੁੜ (ਗੁਪਤਾ)-ਹੁਸ਼ਿਆਰਪੁਰ ਜ਼ਿਲ੍ਹੇ ਵਿਚ ਠੰਡ ਦਾ ਕਹਿਰ ਦਿਨ-ਬ-ਦਿਨ ਵੱਧ ਰਿਹਾ ਹੈ ਅਤੇ ਸੰਘਣੀ ਧੁੰਦ ਆਮ ਆਦਮੀ ਲਈ ਮੁਸੀਬਤ ਬਣੀ ਹੋਈ ਹੈ। ਜ਼ਿਲ੍ਹੇ ਵਿਚ ਸੰਘਣੀ ਧੁੰਦ ਦੇ ਪ੍ਰਕੋਪ ਕਾਰਨ ਜਿੱਥੇ ਸੜਕਾਂ ’ਤੇ ਚੱਲਣ ਵਾਲੇ ਵਾਹਨਾਂ ਨੂੰ ਰਸਤਾ ਸਾਫ਼ ਨਜ਼ਰ ਨਾ ਆਉਣ ਕਾਰਨ ਹਾਦਸਿਆਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਦੁਸ਼ਵਾਰ ਬਣਿਆ ਹੋਇਆ ਹੈ। ਧੁੰਦ ਦੇ ਪ੍ਰਕੋਪ ਕਾਰਨ ਜਿੱਥੇ ਐਕਸੀਡੈਂਟਾਂ ਵਿਚ ਕੀਮਤੀ ਜ਼ਿੰਦਗੀਆਂ ਖ਼ਤਮ ਹੋ ਰਹੀਆਂ ਹਨ, ਉੱਥੇ ਕਈ ਲੋਕ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਹੇ ਹਨ। ਭਾਵੇਂ ਕਿ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਲੋਕ ਧੁੰਦ ਵਿਚ ਵੀ ਸੜਕਾਂ ’ਤੇ ਚੱਲਣ ਤੋਂ ਗੁਰੇਜ ਨਹੀਂ ਕਰ ਰਹੇ।
ਇਸ ਧੁੰਦ ਸਬੰਧੀ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਸਤੀਸ਼ ਨਈਅਰ ਨੇ ਕਿਹਾ ਕਿ ਧੁੰਦ ਦੇ ਪ੍ਰਕੋਪ ਕਾਰਨ ਆਮ ਜਨਤਾ ਘਰੋਂ ਬਾਹਰ ਨਹੀਂ ਨਿਕਲ ਰਹੀ। ਜਿਸ ਕਾਰਨ ਵਪਾਰੀਆਂ ਦੇ ਕਾਰੋਬਾਰ ਠੱਪ ਹੋ ਗਏ ਹਨ ਅਤੇ ਕੜਾਕੇ ਦੀ ਠੰਡ ਵਿਚ ਦੁਕਾਨਦਾਰ ਦੁਕਾਨਾਂ ’ਤੇ ਬੈਠੇ ਗਾਹਕਾਂ ਦੀ ਉਡੀਕ ਕਰਦੇ ਰਹਿੰਦੇ ਹਨ। ਸੰਦੀਪ ਸਵੀਟ ਸ਼ਾਪ ਦੇ ਐੱਮ. ਡੀ. ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਧੁੰਦ ਦੇ ਪ੍ਰਕੋਪ ਕਾਰਨ ਠੰਡ ਵਿਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। ਇਸ ਲਈ ਧੁੰਦ ਦੇ ਦਿਨਾਂ ਵਿਚ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ।
ਅਨੁਜ ਬਹਿਲ ਨੇ ਕਿਹਾ ਕਿ ਵਾਹਨ ਚਾਲਕਾਂ ਨੂੰ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਬੜਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਵਾਹਨ ਦੀ ਸਪੀਡ ਘੱਟ ਰੱਖਣੀ ਚਾਹੀਦੀ ਹੈ ਤਾਂ ਜੋ ਧੁੰਦ ਕਾਰਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ। ਉਨ੍ਹਾਂ ਪੈਦਲ ਰਾਹਗੀਰਾਂ ਨੂੰ ਸੁਚੇਤ ਕੀਤਾ ਕਿ ਸੜਕ ’ਤੇ ਚੱਲਣ ਸਮੇਂ ਜਾਂ ਸੜਕ ਪਾਰ ਕਰਨ ਸਮੇਂ ਹਰ ਪਾਸੇ ਧਿਆਨ ਨਾਲ ਦੇਖ ਕੇ ਚੱਲਣ ਤਾਂ ਜੋ ਦੁਰਘਟਨਾ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ‘ਜੀ ਆਇਆਂ ਨੂੰ-2024’: ਜਲੰਧਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਨਵੇਂ ਸਾਲ ਦਾ ਜਸ਼ਨ, ਵੇਖੋ ਤਸਵੀਰਾਂ
ਇਸ ਧੁੰਦ ਸਬੰਧੀ ਡਾ. ਕਰਮਜੀਤ ਸਿੰਘ ਦਾ ਕਹਿਣਾ ਹੈ ਕਿ ਇਸ ਕੜਾਕੇ ਦੀ ਠੰਡ ਤੋਂ ਬਚਾਅ ਲਈ ਵੱਧ ਤੋਂ ਵੱਧ ਗਰਮ ਕੱਪੜੇ ਪਾਉਣੇ ਚਾਹੀਦੇ ਹਨ। ਘਰੋਂ ਬਾਹਰ ਨਿਕਲਣ ਸਮੇਂ ਆਪਣੇ ਹੱਥ, ਮੂੰਹ ਤੇ ਸਿਰ ਨੂੰ ਕੱਪੜੇ ਨਾਲ ਜ਼ਰੂਰ ਢੱਕਣਾ ਚਾਹੀਦਾ ਹੈ ਤਾਂ ਜੋ ਧੁੰਦ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਮਹਿਸੂਸ ਹੋਣ ’ਤੇ ਤੁਰੰਤ ਨਜ਼ਦੀਕੀ ਡਾਕਟਰ ਤੋਂ ਸਲਾਹ ਲੈ ਕੇ ਉਸ ਦਾ ਇਲਾਜ ਜਲਦ ਕਰਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਨਵਾਂ ਸਾਲ ਗੁਰੂ ਦੇ ਨਾਲ, ਅਰਦਾਸ ਸਮਾਗਮਾਂ ਨਾਲ 2024 ਨੂੰ ਕਿਹਾ ਖ਼ੁਸ਼ਆਮਦੀਦ, ਲੱਗੀ ਗੁਰਬਾਣੀ ਕੀਰਤਨ ਦੀ ਛਹਿਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
‘ਅਮਰੁਤ ਪ੍ਰਾਜੈਕਟ’ ’ਚ ਹੋਏ ਘੋਟਾਲੇ ਤੇ ਲਾਪ੍ਰਵਾਹੀ ਕਾਰਨ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਜਲੰਧਰ ਨਿਵਾਸੀ
NEXT STORY