ਹੁਸ਼ਿਆਰਪੁਰ (ਰਾਕੇਸ਼)-ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਅਤੇ ਐੱਸ. ਪੀ. ਜਾਂਚ ਸਰਬਜੀਤ ਸਿੰਘ ਬਾਹੀਆ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਾਜਾਇਜ਼ ਮਾਈਨਿੰਗ ਦੇ ਸਬੰਧ ’ਚ ਪੁਲਸ ਨੇ 2 ਜੇ. ਸੀ. ਬੀ. ਮਸ਼ੀਨਾਂ ਸਮੇਤ 6 ਟਿੱਪਰਾਂ ਨੂੰ ਕਬਜ਼ੇ ’ਚ ਲੈ ਕੇ ਮਾਮਲਾ ਦਰਜ ਕੀਤਾ ਹੈ। ਸੂਚਨਾ ਮਿਲਣ ’ਤੇ ਤਲਵਿੰਦਰ ਕੁਮਾਰ ਡੀ. ਐੱਸ. ਪੀ. ਦੀ ਨਿਗਰਾਨੀ ’ਚ ਜਸਵੰਤ ਸਿੰਘ ਮੁੱਖ ਥਾਣਾ ਅਧਿਕਾਰੀ ਬੁੱਲੋਵਾਲ ਦੀ ਅਗਵਾਈ ’ਚ ਏ. ਐੱਸ. ਆਈ. ਸਤਨਾਮ ਸਿੰਘ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਲਾਚੋਵਾਲ ਚਡਿਆਲ ’ਚੋਂ ਨਾਜਾਇਜ਼ ਮਾਈਨਿੰਗ ’ਚ ਵਰਤੋਂ ਕੀਤੀ ਜਾ ਰਹੀ ਮਸ਼ੀਨਰੀ 2 ਜੇ. ਸੀ. ਬੀ. ਮਸ਼ੀਨਾਂ ਸਮੇਤ 6 ਟਿੱਪਰਾਂ ਨੂੰ ਕਬਜ਼ੇ ’ਚ ਲੈ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
ਜੇ. ਸੀ. ਬੀ. ਮਸ਼ੀਨਾਂ ਅਤੇ ਟਿੱਪਰਾਂ ਦੇ ਚਾਲਕ ਅਤੇ ਮਾਲਕ ਮੌਕੇ ਤੋਂ ਫਰਾਰ ਹੋ ਗਏ। ਜਿਸ ’ਤੇ ਪੁਲਸ ਨੇ ਨਾਮਜ਼ਦ ਦੋਸ਼ੀਆਂ ਜਸਵਿੰਦਰ ਸਿੰਘ ਉਰਫ਼ ਸੋਨੂੰ ਵਾਸੀ ਹਰਿਆਣਾ, ਸਤਵੀਰ ਸਿੰਘ ਉਰਫ਼ ਸੰਨੀ ਪੁੱਤਰ ਸੁਰਿੰਦਰ ਸਿੰਘ ਵਾਸੀ ਚੱਕੋਵਾਲ ਸ਼ੇਖਾਂ ਥਾਣਾ ਬੁੱਲੋਵਾਲ ਅਤੇ ਚਾਲਕਾਂ ਵਿਰੁੱਧ ਕੇਸ ਨੰ. 182,7 ਦਸੰਬਰ 2023 ਮਾਈਨਿੰਗ ਮਿਨਰਲ ਐਕਟ 1957,379 ਆਈ. ਪੀ. ਸੀ. ਅਧੀਨ ਥਾਣਾ ਬੁੱਲੋਵਾਲ ’ਚ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਹਿਰਾਸਤ ’ਚ ਲਿਆ ਫਿਰੋਜ਼ਪੁਰ ਦਾ DSP ਸੁਰਿੰਦਰ ਬਾਂਸਲ, ਜਾਣੋ ਕੀ ਹੈ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਰਕਸ਼ਾਪ ਚੌਂਕ ’ਚ ਮਾਮੇ ਦੇ ਢਾਬੇ ’ਤੇ ਸ਼ਰੇਆਮ ਪਿਆਈ ਜਾ ਰਹੀ ਸੀ ਸ਼ਰਾਬ, ਦੇਰ ਰਾਤ ਹੋਈ ਵੱਡੀ ਕਾਰਵਾਈ
NEXT STORY