ਗੜ੍ਹਸ਼ੰਕਰ (ਵਿਸ਼ੇਸ਼) : ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਗੜ੍ਹਸ਼ੰਕਰ ਦੀ ਇੰਚਾਰਜ ਨਿਮਿਸ਼ਾ ਮਹਿਤਾ ਦੇ ਪਿਤਾ ਰਵੀ ਸ਼ਰਨ ਮਹਿਤਾ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਸੋ ਮਜਾਰਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਸੈਂਕੜੇ ਲੋਕਾਂ ਨੇ ਰਵੀ ਸ਼ਰਨ ਮਹਿਤਾ ਨੂੰ ਅੰਤਿਮ ਵਿਦਾਇਗੀ ਦਿੱਤੀ। ਰਵੀ ਸ਼ਰਨ ਮਹਿਤਾ ਦਾ ਪੀ. ਜੀ. ਆਈ. ’ਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪੁੱਤਰਾਂ ਆਰੀਅਨ ਮੋਹਨ ਅਤੇ ਅਰਜੁਨ ਦਿਓਲ ਨੇ ਮੁੱਖ ਅਗਨੀ ਦਿੱਤੀ। ਅੰਤਿਮ ਸੰਸਕਾਰ ਤੋਂ ਬਾਅਦ ਜੱਸੋ ਮਜਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਵੀ ਕੀਤਾ ਗਿਆ।

ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ, ਸਾਬਕਾ ਮੰਤਰੀ ਤੀਕਸ਼ਣ ਸੂਦ, ਜਲੰਧਰ ਉੱਤਰੀ ਤੋਂ ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਮੋਹਣ ਲਾਲ ਬੰਗਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਫਗਵਾੜਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਹਿਮਾਚਲ ਪ੍ਰਦੇਸ਼ ਦੇ ਹਰੌਲੀ ਤੋਂ ਵਿਧਾਇਕ ਪ੍ਰੋ. ਰਾਮ ਕੁਮਾਰ, ਸਾਬਕਾ ਵਿਧਾਇਕ ਭੁੱਲੇਵਾਲ ਰਾਠਾਂ, ਬਲਾਚੌਰ ਤੋਂ ਰਾਜਵਿੰਦਰ ਸਿੰਘ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਨਵਾਂਸ਼ਹਿਰ ਭਾਜਪਾ ਦੇ ਪ੍ਰਧਾਨ ਡਾ. ਪੂਨਮ ਮਾਣਕ, ਗੜ੍ਹਸ਼ੰਕਰ ਤੇ ਬਲਾਚੌਰ ਦੇ ਮੰਡਲ ਪ੍ਰਧਾਨ ਰਜਿੰਦਰ ਕੁਲਥਮ ਅਤੇ ਹੁਸ਼ਿਆਰਪੁਰ ਵਿਜੀਲੈਂਸ ਦੇ ਡੀ. ਐੱਸ. ਪੀ. ਮਨੀਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਪੰਜਾਬ 'ਚ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ਼ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ: ਕੈਬਨਿਟ ਮੰਤਰੀ ਮੀਤ ਹੇਅਰ
NEXT STORY