ਜਲੰਧਰ— ਜਲੰਧਰ ਨਗਰ-ਨਿਗਮ ’ਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਨੇ ਨਗਰ ਨਿਗਮ ’ਚ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਖ਼ਿਲਾਫ਼ ਧਰਨਾ ਲਗਾਇਆ ਹੈ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਹ ਪ੍ਰਦਰਸ਼ਨ ਕਾਂਗਰਸੀ ਨੇਤਾਵਾਂ ਵੱਲੋਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਖਹਿਰਾ ਦੀ ਭਗਵੰਤ ਮਾਨ ਤੇ ਕੁਲਦੀਪ ਧਾਲੀਵਾਲ ਨੂੰ ਚੁਣੌਤੀ, ਕਿਹਾ-ਦਮ ਹੈ ਤਾਂ LPU ਮਾਮਲੇ ਦੀ ਕਰੋ ਜਾਂਚ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਧਰਨਾ ਕੂਲ ਰੋਡ ’ਤੇ ਇਕ ਪਲਾਟ ਨੂੰ ਲੈ ਕੇ ਕਾਫ਼ੀ ਲੰਬੇ ਚੱਲ ਰਹੇ ਝਗੜੇ ਨੂੰ ਲੈ ਕੇ ਲਗਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਬਜੀਤ ਸਿੰਘ ਮੱਕੜ, ਉਸ ਦਾ ਸਹੁਰਾ ਪ੍ਰੀਤਪਾਲ ਸਿੰਘ, ਵਿਨੋਦ ਸ਼ਰਮਾ ਅਤੇ ਵਿਨੋਦ ਦਾ ਭਰਾ ਇਸ ਮਾਮਲੇ ’ਚ ਸ਼ਾਮਲ ਹਨ। ਪਲਾਟ ਨੂੰ ਲੈ ਕੇ ਇਹ ਮਾਮਲਾ 1997 ਤੋਂ ਚਲਿਆ ਆ ਰਿਹਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬੀਤੇ ਦਿਨ ਕਮਿਸ਼ਨਰ ਨੂੰ ਮਿਲਣ ਆਏ ਸਨ ਪਰ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ। ਕਮਿਸ਼ਨਰ ਨੇ ਕਿਹਾ ਸੀ ਕਿ ਜਦੋਂ ਉਹ ਫਰੀ ਹੋਣਗੇ ਤਾਂ ਫੋਨ ਕਰਕੇ ਬੁਲਾ ਲੈਣਗੇ ਪਰ ਉਨ੍ਹਾਂ ਨੂੰ ਫ਼ੋਨ ਨਹੀਂ ਕੀਤਾ ਅਤੇ ਹੁਣ ਕਹਿ ਰਹੇ ਹਨ ਕਿ ਅੰਦਰ ਸਿਰਫ਼ 5 ਲੋਕ ਹੀ ਗੱਲ ਕਰਨ ਲਈ ਜਾ ਸਕਦੇ ਹਨ। ਉਨ੍ਹਾਂ ਦੇ ਨਾਲ ਧੱਕੇਸ਼ਾਹੀ ਹੋ ਰਹੀ ਹੈ।
ਇਹ ਵੀ ਪੜ੍ਹੋ: ਡਾ. ਇੰਦਰਬੀਰ ਨਿੱਝਰ ਦੇ ਬੇਬਾਕ ਬੋਲ, ਦਿੱਲੀ ਸਰਕਾਰ ਦੇ ਤਜਰਬੇ ਪੰਜਾਬ ’ਚ ਸਾਂਝਾ ਕਰਨ 'ਚ ਕੋਈ ਹਰਜ ਨਹੀਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਤਾ ਚਿੰਤਪੂਰਨੀ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ 18 ਸਾਲਾ ਮੁੰਡੇ ਦੀ ਕਰੰਟ ਲੱਗਣ ਨਾਲ ਮੌਤ
NEXT STORY