ਫਗਵਾੜਾ (ਜਲੋਟਾ)-ਫਗਵਾੜਾ ਦੀ ਸੰਘਣੀ ਆਬਾਦੀ ਵਾਲੇ ਗੁਰੂ ਤੇਗ ਬਹਾਦਰ ਨਗਰ ਇਲਾਕੇ ਵਿਚ ਕਥਿਤ ਤੌਰ ’ਤੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ ਕਾਰਨ ਪਤੀ-ਪਤਨੀ ਦੇ ਗੰਭੀਰ ਰੂਪ ’ਚ ਝੁਲਸ ਗਏ। ਅੱਗ ਲੱਗਣ ਕਾਰਨ ਘਰ ਦਾ ਲਗਭਗ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਹ ਦੌਰਾਨ ਗੰਭੀਰ ਰੂਪ ਨਾਲ ਝੁਲਸੇ ਘਰ ਦੇ ਮਾਲਕ ਵਿਜੇਕਾਂਤ ਅਤੇ ਉਨ੍ਹਾਂ ਦੀ ਪਤਨੀ ਪ੍ਰਮਿਲਾ ਦੇਵੀ ਨੂੰ ਲੋਕਾਂ ਵੱਲੋਂ ਸਿਵਲ ਹਸਪਤਾਲ ਫਗਵਾੜਾ ਲਿਜਾਇਆ ਗਿਆ ਹੈ, ਜਿੱਥੇ ਸਰਕਾਰੀ ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਬਣੀ ਹੋਈ ਗੰਭੀਰ ਅਤੇ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਅਗੇਤੇ ਇਲਾਜ ਲਈ ਜਲੰਧਰ ਦੇ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਘਟਨਾ ਸਬੰਧੀ ਫਗਵਾੜਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਸ੍ਰੀ ਅਨੰਦਪੁਰ ਸਾਹਿਬ, ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬੈਂਕ ਖਾਤੇ ’ਚੋਂ 35 ਹਜ਼ਾਰ ਰੁਪਏ ਟਰਾਂਸਫਰ ਕਰਵਾਉਣ ਦੇ ਦੋਸ਼ 'ਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ
NEXT STORY