ਜਲੰਧਰ (ਜ. ਬ.)–ਮੁਹੱਲਾ ਗੋਬਿੰਦਗੜ੍ਹ ਵਿਚ ਬੀਤੇ ਮਹੀਨੇ ਪਤਨੀ ਦੇ ਪੇਕੇ ਘਰ ਬੰਦੂਕ ਲਿਆ ਕੇ ਗੁੰਡਾਗਰਦੀ ਕਰਨ ਵਾਲੇ ਮੁਲਜ਼ਮ ਅਤੇ ਉਸ ਦੇ ਸਾਥੀ ’ਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਨੀਸ਼ ਪੁੱਤਰ ਹਰੀ ਮੋਹਨ ਨਿਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਦੱਸਿਆ ਕਿ ਉਸ ਦੀ ਭੈਣ ਨਿਸ਼ਾ ਦਾ ਵਿਆਹ 14 ਸਾਲ ਪਹਿਲਾਂ ਅਰਜੁਨ ਨਗਰ ਦੇ ਗੋਬਿੰਦ ਰਾਏ ਉਰਫ਼ ਗੋਪੀ ਪੁੱਤਰ ਜਸਵੰਤ ਰਾਏ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਨਿਸ਼ਾ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਨਸ਼ੇੜੀ ਹੈ ਅਤੇ ਉਸ ਖ਼ਿਲਾਫ਼ ਕਈ ਕ੍ਰਿਮੀਨਲ ਕੇਸ ਦਰਜ ਹਨ, ਜਦਕਿ ਗੋਬਿੰਦ ਰਾਏ ਕਈ ਵਾਰ ਜੇਲ੍ਹ ਵੀ ਜਾ ਚੁੱਕਾ ਹੈ। ਇਸ ਕਾਰਨ ਦੋਵਾਂ ਵਿਚ ਝਗੜਾ ਹੋਣ ਲੱਗਾ ਅਤੇ ਇਸ ਕਾਰਨ ਨਿਸ਼ਾ ਨੇ ਤਲਾਕ ਦੀ ਪਟੀਸ਼ਨ ਦਾਇਰ ਕਰ ਦਿੱਤੀ।
ਮੁਨੀਸ਼ ਨੇ ਕਿਹਾ ਕਿ ਗੋਬਿੰਦ ਰਾਏ ਨੂੰ ਫਿਰ ਤੋਂ ਪੁਲਸ ਨੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ ਪਰ ਉਹ ਜੇਲ੍ਹ ਤੋਂ ਵੀ ਉਨ੍ਹਾਂ ਨੂੰ ਫੋਨ ਕਰਕੇ ਤੰਗ-ਪ੍ਰੇਸ਼ਾਨ ਕਰਦਾ ਸੀ। ਜਿਉਂ ਹੀ ਉਹ ਜ਼ਮਾਨਤ ’ਤੇ ਆਇਆ ਤਾਂ 26 ਮਈ ਨੂੰ ਉਸ ਨੇ ਆਪਣੇ ਸਾਥੀ ਸ਼ਿੱਬੂ ਸੋਂਧੀ ਨਾਲ ਦੇਰ ਰਾਤ ਘਰ ਦੇ ਬਾਹਰ ਆ ਕੇ ਜੰਮ ਕੇ ਹੰਗਾਮਾ ਕੀਤਾ।
ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰ ਦਾ ਐਲਾਨ
ਦੋਸ਼ ਸੀ ਕਿ ਉਸ ਕੋਲ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਵੀ ਸੀ, ਜਿਸ ਨੇ ਘਰ ਦੇ ਗੇਟ ਦੀ ਭੰਨਤੋੜ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਵਿਚ ਵੀ ਦਿੱਤੀ ਸੀ ਪਰ ਪੁਲਸ ਦੀ ਗੱਡੀ ਦਾ ਹੂਟਰ ਸੁਣ ਕੇ ਮੁਲਜ਼ਮ ਫ਼ਰਾਰ ਹੋ ਗਏ ਸਨ। ਮੁਨੀਸ਼ ਨੇ ਇਸ ਸਬੰਧੀ ਥਾਣਾ ਨਵੀਂ ਬਾਰਾਦਰੀ ਵਿਚ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਦੀ ਜਾਂਚ ਤੋਂ ਬਾਅਦ ਗੋਬਿੰਦ ਰਾਏ ਅਤੇ ਸ਼ਿੱਬੂ ਸੋਂਧੀ ਖ਼ਿਲਾਫ਼ ਪੁਲਸ ਨੇ ਧਾਰਾ 249, 427, 506, 511 ਤੇ 34 ਆਈ. ਪੀ. ਸੀ. ਅਧੀਨ ਕੇਸ ਦਰਜ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਪੂਰਥਲਾ 'ਚ ਅਚਾਨਕ ਟਾਇਰ ਫਟਣ ਕਾਰਨ ਪਲਟੀ ਗੱਡੀ ਤੇ ਲੱਗ ਗਈ ਅੱਗ, ਮਚੀ ਹਫ਼ੜਾ-ਦਫ਼ੜੀ
NEXT STORY