ਕਪੂਰਥਲਾ (ਭੂਸ਼ਣ)— ਚੌਕੀ ਸਾਇੰਸ ਸਿਟੀ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਮਿਲੀ ਇਕ ਸੂਚਨਾ ਦੇ ਆਧਾਰ 'ਤੇ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਵੱਲੋਂ 24 ਨਾਜਾਇਜ਼ ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਮੁਲਜ਼ਮ ਖਿਲਾਫ ਥਾਣਾ ਸਦਰ ਕਪੂਰਥਲਾ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਦੇ ਹੁਕਮਾਂ 'ਤੇ ਜ਼ਿਲਾ ਭਰ ਵਿਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਡੀ. ਐੱਸ. ਪੀ. ਸਬ ਡਿਵੀਜ਼ਨ ਹਰਿੰਦਰ ਸਿੰਘ ਗਿੱਲ ਦੀ ਨਿਗਰਾਨੀ 'ਚ ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਇੰਸ. ਗੁਰਦਿਆਲ ਸਿੰਘ ਦੀ ਅਗਵਾਈ ਵਿਚ ਚੌਕੀ ਸਾਇੰਸ ਸਿਟੀ ਦੇ ਇੰਚਾਰਜ ਏ. ਐੱਸ. ਆਈ. ਲਖਬੀਰ ਸਿੰਘ ਗੌਸਲ ਨੇ ਜਲੰਧਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਕ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਮੰਗੀ ਉਰਫ ਬਾਓ ਪੁੱਤਰ ਫਕੀਰ ਚੰਦ ਵਾਸੀ ਪਿੰਡ ਕੋਟਕਰਾਰ ਖਾਂ ਦੇ ਘਰ ਵਿਚ ਵੱਡੀ ਗਿਣਤੀ 'ਚ ਨਾਜਾਇਜ਼ ਸ਼ਰਾਬ ਦਾ ਸਟਾਕ ਪਿਆ ਹੈ, ਜਿਸ 'ਤੇ ਸਾਇੰਸ ਸਿਟੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਦੋਂ ਮੁਲਜ਼ਮ ਦੇ ਘਰ ਦੀ ਤਲਾਸ਼ੀ ਲਈ ਤਾਂ 24 ਬੋਤਲ ਨਾਜਾਇਜ਼ ਸ਼ਰਾਬ ਫਾਰ ਸੇਲ ਇਨ ਅਰੁਣਾਚਲ ਪ੍ਰਦੇਸ਼ ਬਰਾਮਦ ਹੋਈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਲੰਬੇ ਸਮੇਂ ਤੋਂ ਸ਼ਰਾਬ ਵੇਚਣ ਦਾ ਧੰਦਾ ਕਰਦਾ ਸੀ। ਪੁਲਸ ਨੇ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਕਸੂਦਾਂ ਸੜਕ ਘਪਲੇ 'ਚ ਆਇਆ ਨਵਾਂ ਮੋੜ, ਰਿਕਾਰਡ 'ਚੋਂ ਗੁੰਮ ਹੈ ਟੈਂਡਰ ਦੀ ਐੱਮ. ਬੀ. ਬੁੱਕ
NEXT STORY