ਜਲੰਧਰ (ਪੰਕਜ, ਕੁੰਦਨ)- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਹੇਠ ਅੱਜ ਜਲੰਧਰ ਵਿੱਚ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ। ਜਲੰਧਰ ਮਿਊਂਸਪਲ ਕਾਰਪੋਰੇਸ਼ਨ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਮੋਚੀਆ ਮੁਹੱਲਾ, ਬਸਤੀ ਸ਼ੇਖ ਵਿੱਚ ਇੱਕ ਨਸ਼ਾ ਤਸਕਰ ਦੀ ਗੈਰਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਸ ਵੱਲੋਂ ਸਾਂਝੀ ਤੌਰ ’ਤੇ ਕੀਤੀ ਗਈ। ਜੁਆਂਇੰਟ ਪੁਲਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਇਸ ਕਾਰਵਾਈ ਦੀ ਨਿਗਰਾਨੀ ਕੀਤੀ।

ਇਹ ਵੀ ਪੜ੍ਹੋ: ਵਿਸ਼ੇਸ਼ ਇਜਲਾਸ 'ਚ ਬੋਲੇ ਅਮਨ ਅਰੋੜਾ, ਹਿੰਦੋਸਤਾਨ ਨੂੰ ਇਕੱਠਾ ਰੱਖਣ ਲਈ ਗੁਰੂ ਸਾਹਿਬ ਨੇ ਲਾਸਾਨੀ ਸ਼ਹਾਦਤ ਦਿੱਤੀ

ਵਿਸ਼ਾਲ ਉਰਫ਼ ਲੋਟਾ, ਪੁੱਤਰ ਪਿੰਕਾ, ਨਿਵਾਸੀ ਮਕਾਨ ਨੰਬਰ WP-51, ਮੋਚੀਆ ਮਹੱਲਾ, ਬਸਤੀ ਸ਼ੇਖ (ਥਾਣਾ ਡਿਵਿਜ਼ਨ ਨੰਬਰ 5) ਵਲੋਂ ਕੀਤੀ ਗਈ ਗੈਰਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ । ਵਿਸ਼ਾਲ ਉਰਫ਼ ਲੋਟਾ ਖ਼ਿਲਾਫ਼ NDPS ਐਕਟ ਅਧੀਨ ਸੱਤ ਮੁਕੱਦਮੇ ਦਰਜ ਹਨ। ਜਲੰਧਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਸਖਤ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਜਲੰਧਰ ਕਮਿਸ਼ਨਰੇਟ ਪੁਲਿਸ ਦੀ ਜਨਤਾ ਨੂੰ ਅਪੀਲ ਹੈ ਕਿ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਜੁੜੀ ਕੋਈ ਵੀ ਜਾਣਕਾਰੀ ਸਰਕਾਰੀ ਵਟਸਐਪ ਨੰਬਰ 9779-100-200 ’ਤੇ ਸਾਂਝੀ ਕਰੋ। ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੀ ਆਬੋ ਹਵਾ ਹੋਈ ਜ਼ਹਿਰੀਲੀ! 400 ਤੋਂ ਪਾਰ ਪੁੱਜਾ AQI,ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਵੱਲੋਂ 3 ਸ਼ਹਿਰਾਂ ਨੂੰ ਪਵਿੱਤਰ ਐਲਾਣਨ ਦੇ ਮਤੇ 'ਤੇ ਪਰਗਟ ਸਿੰਘ ਦਾ ਬਿਆਨ
NEXT STORY