ਜਲੰਧਰ (ਖੁਰਾਣਾ)–ਜੇ. ਡੀ. ਏ. ਦੇ ਚੀਫ਼ ਐਡਮਨਿਸਟ੍ਰੇਟਰ ਅਤੇ ਏ. ਸੀ. ਏ. ਤੋਂ ਪ੍ਰਾਪਤ ਨਿਰਦੇਸ਼ਾਂ ਤੋਂ ਬਾਅਦ ਜਲੰਧਰ ਡਿਵੈੱਲਪਮੈਂਟ ਅਥਾਰਿਟੀ ਦੀ ਟੀਮ ਨੇ ਨਾਲ ਲੱਗਦੇ 4 ਪਿੰਡਾਂ ਵਿਚ ਜਾ ਕੇ ਗੈਰ-ਕਾਨੂੰਨੀ ਢੰਗ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ ’ਤੇ ਕਾਰਵਾਈ ਕੀਤੀ।
ਉਥੇ ਕੱਟੇ ਜਾ ਰਹੇ ਪਲਾਟਾਂ ਦੇ ਨਾਲ-ਨਾਲ ਸੜਕਾਂ ਅਤੇ ਸੀਵਰ ਸਿਸਟਮ ਨੂੰ ਡਿੱਚ ਮਸ਼ੀਨ ਦੀ ਸਹਾਇਤਾ ਨਾਲ ਤੋੜ ਦਿੱਤਾ ਗਿਆ। ਇਹ ਕਾਰਵਾਈ ਪਿੰਡ ਕੋਟਲੀ ਥਾਨ ਸਿੰਘ, ਪੂਰਨਪੁਰ, ਨੰਗਲ ਸਲੇਮਪੁਰ ਅਤੇ ਨਰੂਪੁਰ ਵਿਚ ਕੀਤੀ ਗਈ। ਇਸ ਦੌਰਾਨ ਭਾਰੀ ਗਿਣਤੀ ਵਿਚ ਪੁਲਸ ਫੋਰਸ ਵੀ ਜੇ. ਡੀ. ਏ. ਦੀ ਟੀਮ ਦੇ ਨਾਲ ਸੀ ਪਰ ਕਿਤਿਓਂ ਵੀ ਵਿਰੋਧ ਦੀ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
NEXT STORY