ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਪੁਲਸ ਨੇ ਬਿਆਸ ਦਰਿਆ ਧੁੱਸੀ ਬੰਨ੍ਹ ਰਾਹੀਂ ਰੇਤ ਦੀ ਨਾਜਾਇਜ਼ ਨਿਕਾਸੀ ਕਰਕੇ ਟਰਾਲੀ 'ਚ ਲੈ ਕੇ ਜਾ ਰਹੇ ਟਰੈਕਟਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਸੁੱਖਾ ਸਿੰਘ ਨਿਵਾਸੀ ਅਬਦੁੱਲਾਪੁਰ ਦੇ ਰੂਪ 'ਚ ਹੋਈ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਜਦੋਂ ਥਾਣੇਦਾਰ ਅਮਰਜੀਤ ਸਿੰਘ ਦੀ ਟੀਮ ਮਿਆਣੀ ਤੋਂ ਹੁੰਦੇ ਹੋਏ ਧੁੱਸੀ ਬੰਨ੍ਹ 'ਤੇ ਮੌਜੂਦ ਸੀ ਤਾਂ ਉਕਤ ਮੁਲਜ਼ਮ ਅਬਦੁੱਲਾਪੁਰ ਵੱਲੋਂ ਰੇਤ ਨਾਲ ਲੱਦੀ ਟਰਾਲੀ ਲੈ ਕੇ ਆ ਰਿਹਾ ਸੀ। ਜਦੋਂ ਉਸ ਨੂੰ ਪੁਲਸ ਟੀਮ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਿਆ। ਪੁਲਸ ਨੇ ਰੇਤ ਨਾਲ ਭਰੀ ਟਰਾਲੀ ਕਬਜ਼ੇ 'ਚ ਲੈ ਕੇ ਉਕਤ ਮੁਲਜ਼ਮ ਖਿਲਾਫ ਮਾਈਨਿੰਗ ਮਿਨਰਲਜ਼ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਵਾਸੀਆਂ ਲਈ ਤਾਜ ਮਹਿਲ ਦਾ ਦੀਦਾਰ ਕਰਨਾ ਹੋਵੇਗਾ ਸੌਖਾ, ਚੱਲੇਗੀ ਸਿੱਧੀ ਵਾਲਵੋ ਬੱਸ
NEXT STORY