ਲਾਂਬੜਾ (ਵਰਿੰਦਰ) : ਲਾਂਬੜਾ ਪੁਲਸ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ ਇਕ ਮੁਲਜ਼ਮ ਨੂੰ 75 ਹਜ਼ਰ ਐੱਮ. ਐੱਲ. ਸ਼ਰਾਬ ਸਮੇਤ ਕਾਬੂ ਕਰਨ ’ਚ ਸਫਲਤਾ ਪ੍ਰਾਪਤ ਹੋਈ ਹੈ। ਇਸ ਸਬੰਧੀ ਨਰਿੰਦਰ ਸਿੰਘ ਡੀ. ਐੱਸ. ਪੀ. ਕਰਤਾਰਪੁਰ ਨੇ ਦੱਸਿਆਂ ਕਿ ਸਬ ਇੰਸਪੈਕਟਰ ਬਲਵੀਰ ਸਿੰਘ ਥਾਣਾ ਮੁਖੀ ਲਾਂਬੜਾ ਪੁਲਸ ਟੀਮ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਅਤੇ ਪੁਲਸ ਟੀਮ ਨੂੰ ਗਸ਼ਤ ਦੌਰਾਨ ਗੁਪਤ ਪ੍ਰਾਪਤ ਹੋਈ।
ਇਸ ਦੇ ਆਧਾਰ ’ਤੇ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਮਲਕੋ ਗੇਟ ਨੇੜਿਓਂ ਫੂਲਚੰਦ ਪੁੱਤਰ ਰਾਮ ਪੁੱਤਰ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਖਾਂਬਰਾ ਗੇਟ ਥਾਣਾ ਸਦਰ ਜਲੰਧਰ ਕਮਿਸ਼ਨਰੇਟ ਨੂੰ 75 ਹਜ਼ਾਰ ਐੱਮ. ਐੱਲ. (ਪੰਜਾਬ ਕਿੰਗ ਵਿਸਕੀ) ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ''ਤੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਜਾਰੀ ਸੀ।
ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ
NEXT STORY