ਜਲੰਧਰ (ਮਹੇਸ਼)–ਐਕਸਾਈਜ਼ ਵਿਭਾਗ ਅਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਆਟੋ-ਰਿਕਸ਼ਾ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਕਾਰਵਾਈ ਦੌਰਾਨ ਆਟੋ ਚਾਲਕ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਸ਼ਰਾਬ ਨਾਲ ਭਰੇ ਆਟੋ ਨੂੰ ਕਬਜ਼ੇ ਵਿਚ ਲੈ ਕੇ ਥਾਣੇ ਭੇਜ ਦਿੱਤਾ ਗਿਆ। ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਗੁਰਦੀਪ ਚੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਸਮੱਗਲਰਾਂ ਦੀ ਪਛਾਣ ਸੰਜੂ ਨਿਵਾਸੀ ਗੁਰਦੇਵ ਨਗਰ ਅਤੇ ਪ੍ਰਿੰਸ ਨਿਵਾਸੀ ਬਸਤੀ ਪੀਰਦਾਦ ਜਲੰਧਰ ਦੇ ਰੂਪ ਵਿਚ ਹੋਈ ਹੈ। ਪੁਲਸ ਅਨੁਸਾਰ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਐਕਸਾਈਜ਼ ਵਿਭਾਗ ਨਾਲ ਸਾਂਝੇ ਰੂਪ ਨਾਲ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਨਾਜਾਇਜ਼ ਸ਼ਰਾਬ ਦੇ ਸਮੱਗਲਰਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਚ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ।
ਜਾਣਕਾਰੀ ਮੁਤਾਬਕ ਜਲੰਧਰ-ਕਪੂਰਥਲਾ ਰੋਡ ’ਤੇ ਜਲੰਧਰ ਕੁੰਜ ਨੇੜੇ ਸਾਂਝੀ ਟੀਮ ਨੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਦੌਰਾਨ ਇਕ ਸ਼ੱਕੀ ਆਟੋ-ਰਿਕਸ਼ਾ (ਨੰਬਰ ਪੀ. ਬੀ. 08 ਐੱਫ਼. ਐੱਮ-4108) ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਚਾਲਕ ਵਾਹਨ ਲੈ ਕੇ ਫ਼ਰਾਰ ਹੋਣ ਲੱਗਾ। ਟੀਮ ਨੇ ਕੁਝ ਦੂਰੀ ਤਕ ਪਿੱਛਾ ਕਰ ਕੇ ਆਟੋ ਨੂੰ ਰੋਕ ਲਿਆ ਅਤੇ ਉਸ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ: ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
ਤਲਾਸ਼ੀ ਦੌਰਾਨ ਆਟੋ ਵਿਚੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਹੋਈ। ਜਾਂਚ ਵਿਚ ਸਾਹਮਣੇ ਆਇਆ ਕਿ ਸਾਰੀਆਂ ਬੋਤਲਾਂ ਤੋਂ ‘ਟ੍ਰੈਕ ਐਂਡ ਟ੍ਰੇਸ’ ਹੋਲੋਗ੍ਰਾਮ ਹਟਾਏ ਗਏ ਸਨ। ਸ਼ਰਾਬ ਵਿਚ ‘ਪੰਜਾਬ ਕਿੰਗ’ ਬ੍ਰਾਂਡ ਦੀਆਂ 12 ਪੇਟੀਆਂ (144 ਬੋਤਲਾਂ) ਅਤੇ ਇਸੇ ਬ੍ਰਾਂਡ ਦੀਆਂ 13 ਪੇਟੀਆਂ, ਜਿਨ੍ਹਾਂ ਵਿਚ 650 ਨਿਪ (ਛੋਟੀਆਂ ਬੋਤਲਾਂ) ਸਨ, ਸ਼ਾਮਲ ਹਨ। ਕੁੱਲ 794 ਬੋਤਲਾਂ ਪੁਲਸ ਨੇ ਜ਼ਬਤ ਕੀਤੀਆਂ ਹਨ। ਇਹ ਕਾਰਵਾਈ ਸਹਾਇਕ ਆਬਕਾਰੀ ਕਮਿਸ਼ਨਰ ਡਾ. ਹਰਸਿਮਰਤ ਕੌਰ ਗਰੇਵਾਲ ਦੇ ਨਿਰਦੇਸ਼ਾਂ ’ਤੇ ਆਬਕਾਰੀ ਇੰਸਪੈਕਟਰ ਮਨਜੀਤ ਿਸੰਘ ਢੀਂਡਸਾ ਦੀ ਮੌਜੂਦਗੀ ਵਿਚ ਕੀਤੀ ਗਈ। ਥਾਣਾ ਇੰਚਾਰਜ ਗੁਰਦੀਪ ਚੰਦ ਨੇ ਕਿਹਾ ਕਿ ਪੁਲਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਕਿੰਨੀ ਦੇਰ ਤੋਂ ਇਸ ਗੈਰ-ਕਾਨੂੰਨੀ ਕੰਮ ਨੂੰ ਅੰਜਾਮ ਦੇ ਰਹੇ ਸਨ ਅਤੇ ਉਨ੍ਹਾਂ ਦੇ ਇਸ ਕਾਰੋਬਾਰ ਨਾਲ ਹੋਰ ਕਿਹੜੇ-ਕਿਹੜੇ ਲੋਕ ਜੁੜੇ ਹੋਏ ਹਨ। ਪੁਲਸ ਮੁਲਜ਼ਮਾਂ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਵੀ ਚੈੱਕ ਕਰ ਰਹੀ ਹੈ।
ਇਹ ਵੀ ਪੜ੍ਹੋ: ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ, ਤਹਿਬਾਜ਼ਾਰੀ ਵਿਭਾਗ ਦਾ ਕੋਈ ਕੰਟਰੋਲ ਨਹੀਂ
NEXT STORY