ਗੜ੍ਹਸ਼ੰਕਰ (ਭਾਰਦਵਾਜ)- ਪੰਜਾਬ ਸਰਕਾਰ ਵੱਲੋਂ ਬੇਸ਼ਕ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਕਰਨ ਤੇ ਪਾਬੰਦੀ ਲਗਾਈ ਗਈ ਅਤੇ ਇਸ ਸਬੰਧੀ ਸੰਬੰਧਤ ਮਹਿਕਮਿਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ ਹੋਏ ਹਨ ਕਿ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਗੜ੍ਹਸ਼ੰਕਰ ਇਲਾਕੇ ਦੇ ਪਹਾੜੀ ਪਿੰਡਾਂ ਵਿਚ ਮਾਈਨਿੰਗ ਮਾਫ਼ੀਆ ਦੇ ਕਰਿੰਦੇ ਮਾਈਨਿੰਗ ਮਹਿਕਮੇ ਦੇ ਅਫ਼ਸਰਾਂ ਦੀ ਮਿਲੀਭੁਗਤ ਨਾਲ ਪੰਜਾਬ ਸਰਕਾਰ ਦੀ ਮਾਈਨਿੰਗ ਨੀਤੀ ਤੋਂ ਉਲਟ ਸ਼ਰੇਆਮ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਤਾਜ਼ਾ ਅਪਡੇਟ! 13 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਮਾਈਨਿੰਗ ਮਾਫ਼ੀਆ ਦਾ ਇਹ ਕਾਰਨਾਮਾ ਸਾਹਮਣੇ ਆਇਆ ਹੈ ਪਿੰਡ ਸਦਰਪੁਰ ਵਿਖੇ ਜਿੱਥੇ ਉਨ੍ਹਾਂ 20 ਤੋਂ 25 ਫੁੱਟ ਡੂੰਘੀ ਮਾਈਨਿੰਗ ਕੀਤੀ ਗਈ ਹੈ, ਇਹ ਮਾਈਨਿੰਗ ਬਿਲਕੁੱਲ ਨਾਲ ਲੱਗੇ ਕਰੇਸ਼ਰ ਮਾਲਿਕ ਦੇ ਕਰਿੰਦਿਆਂ ਵੱਲੋਂ ਕੀਤੀ ਗਈ ਹੈ। ਲੋਕ ਰਾਤ ਨੂੰ ਮਾਈਨਿੰਗ ਕਰਦੇ ਹਨ ਅਤੇ ਅਪਣੀ ਮਸ਼ੀਨਰੀ ਲੈ ਕੇ ਦਿਨ ਭਰ ਗਾਇਬ ਰਹਿੰਦੇ ਹਨ ਪਰ ਰਾਤ ਹੁੰਦਿਆਂ ਹੀ ਜੰਗਲ ਵਿਚ ਮੰਗਲ ਹੋ ਜਾਂਦਾ ਹੈ। ਮਾਈਨਿੰਗ ਮਾਫ਼ੀਆ ਵੱਲੋਂ ਇਸ ਜਗ੍ਹਾ ਤੋਂ ਕਰੀਬ 15 ਕਿਲ੍ਹੇ ਜ਼ਮੀਨ ਵਿਚ ਕਰੀਬ 20/25 ਫੁੱਟ ਪੱਥਰ ਦੀ ਮਾਈਨਿੰਗ ਕੀਤੀ ਜਾ ਚੁੱਕੀ ਹੈ ਅਤੇ ਇਹ ਲਗਾਤਾਰ ਜਾਰੀ ਹੈ। ਜੇਕਰ ਇਸ ਇਲਾਕੇ ਦੀ ਜਾਂਚ ਕੀਤੀ ਜਾਵੇ ਤਾਂ ਪਿਛਲੇ ਕੁਝ ਸਾਲਾਂ ਤੋਂ ਕਰੀਬ 80/70 ਏਕੜ ਜ਼ਮੀਨ ਚੋਂ ਗੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਚੁੱਕੀ ਹੈ ਅਤੇ ਅੱਗੇ ਵੀ ਲਗਾਤਾਰ ਮਾਈਨਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ
ਕਰੇਸ਼ਰ ਮਾਲਕ ਅਤੇ ਮਾਈਨਿੰਗ ਮਹਿਕਮੇ ਦੇ ਅਫ਼ਸਰ ਮੇਹਰਬਾਨ ਨਜਰ ਆਉਂਦੇ ਹਨ ਕਿਉਂਕਿ ਉਕਤ ਵਲੋਂ ਪਹਿਲਾਂ ਵੀ ਇੱਥੇ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਕੀਤੀ ਗਈ ਸੀ ਅਤੇ ਉਕਤ ਕਰੇਸ਼ਰ ਚਾਲਕ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਇਸ ਸਬੰਧੀ ਐੱਸ. ਡੀ. ਓ. ਮਾਈਨਿੰਗ ਗੜ੍ਹਸ਼ੰਕਰ ਹਰਕਮਲ ਹੀਰਾ ਨਾਲ ਗਲਬਾਤ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਕੀਤੀ ਜਾ ਰਹੀ ਮਾਈਨਿੰਗ ਗੈਰ-ਕਾਨੂੰਨੀ ਹੈ ਅਤੇ ਉਹ ਪਹਿਲਾਂ ਵੀ ਕਰੇਸ਼ਰ ਸੰਚਾਲਕ ਦੇ ਕਰਿੰਦਿਆਂ ਨੂੰ ਮਨਾ ਕਰ ਚੁਕੇ ਹਨ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਲਿਸਟ ਹੋ ਗਈ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ ਤੇ ਰਾਜਾ ਵੜਿੰਗ ਦੇ ਨਵੇਂ ਵਿਵਾਦ 'ਤੇ CM ਮਾਨ ਦਾ ਵੱਡਾ ਬਿਆਨ, ਪੜ੍ਹੋ ਖਾਸ ਖ਼ਬਰਾਂ
NEXT STORY