ਸ੍ਰੀ ਕੀਰਤਪੁਰ ਸਾਹਿਬ (ਰਾਜਬੀਰ)-ਕਸਬਾ ਸ੍ਰੀ ਕੀਰਤਪੁਰ ਸਾਹਿਬ ਦੇ ਨੇੜਲੇ ਹਿੱਸੇ ਲੋਹੰਡ ਖੱਡ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ ਪ੍ਰਸ਼ਾਸਨਿਕ ਅਧਿਕਾਰੀਆਂ ਲਈ ਗਲੇ ਦੀ ਹੱਡੀ ਬਣੀ ਹੋਈ ਹੈ। ਮਾਈਨਿੰਗ ਮਾਫ਼ੀਆ ਵੱਲੋਂ ਨਜ਼ਦੀਕੀ ਲੋਹੰਡ ਖੱਡ ਵਿਚ ਇਸ ਤਰੀਕੇ ਨਾਲ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਉਨ੍ਹਾਂ ਤੱਕ ਪਹੁੰਚ ਹੋਣੀ ਬਹੁਤ ਮੁਸ਼ਕਿਲ ਹੋ ਰਹੀ ਹੈ। ਮਾਈਨਿੰਗ ਮਾਫ਼ੀਆ ਚੁਸਤੀ ਦੇ ਨਾਲ ਨਾਕੇ ਲਾ ਕੇ ਧੜੱਲੇ ਨਾਲ ਲਗਾਤਾਰ ਮਾਈਨਿੰਗ ਕਰ ਰਿਹਾ ਹੈ ਪਰ ਮਾਈਨਿੰਗ ਵਿਭਾਗ ਦੇ ਕਰਮਚਾਰੀ ਉਸ ਸਥਾਨ ਤਕ ਨਹੀਂ ਪਹੁੰਚ ਪਾਏ ਜਿੱਥੇ ਮਾਈਨਿੰਗ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਸਰਹੱਦੀ ਇਲਾਕਾ ਹੋਣ ਦਾ ਫਾਇਦਾ ਲੈਂਦਿਆ ਸਮੱਗਲਰ ਪੰਜਾਬ ’ਚ ਮਾਈਨਿੰਗ ਕਰਕੇ ਕੀਮਤੀ ਖਣਿਜ ਪਦਾਰਥ ਚੋਰੀ ਛੁਪੇ ਵੇਚ ਰਹੇ ਹਨ, ਜਿਸ ਨਾਲ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਰੋਜ਼ਾਨਾ ਲੱਗ ਰਿਹਾ ਹੈ। ਜਦੋਂ ਕਿਸੇ ਅਧਿਕਾਰੀ ਦੇ ਆਉਣ ਦੀ ਸੂਚਨਾ ਇਨ੍ਹਾਂ ਵੱਲੋਂ ਲਾਏ ਗਏ ਨਾਕੇ ’ਤੇ ਬੈਠੇ ਵਿਅਕਤੀਆਂ ਵੱਲੋਂ ਦੇ ਦਿੱਤੀ ਜਾਂਦੀ ਹੈ ਤਾਂ ਇਹ ਤੁਰੰਤ ਆਪਣੀਆਂ ਜੇ. ਸੀ. ਬੀ. ਮਸ਼ੀਨਾਂ ਨੂੰ ਹਿਮਾਚਲ ਪ੍ਰਦੇਸ਼ ’ਚ ਲਿਜਾਕੇ ਖੜ੍ਹਾ ਕਰ ਦਿੰਦੇ ਹਨ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਖਾਲੀ ਹੱਥ ਮੁੜਨਾ ਪੈਂਦਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਦਾ ਹਿਮਾਚਲ ਪ੍ਰਦੇਸ਼ 'ਚ ਬੇਰਹਿਮੀ ਨਾਲ ਕਤਲ
ਇਸੇ ਤਰ੍ਹਾਂ ਜਦੋਂ ਹਿਮਾਚਲ ਪ੍ਰਦੇਸ਼ ’ਚ ਮਾਈਨਿੰਗ ਹੁੰਦੀ ਹੈ ਤਾਂ ਪੰਜਾਬ ਪ੍ਰਦੇਸ਼ ਵਿਚ ਆਪਣੀਆਂ ਮਸ਼ੀਨਾਂ ਨੂੰ ਖੜ੍ਹਾ ਕਰ ਦਿੰਦੇ ਹਨ। ਇਸ ਚੂਹੇ ਬਿੱਲੀ ਦੇ ਖੇਡ ਵਿਚ ਪੰਜਾਬ ਨੂੰ ਵੱਡੇ ਪੱਧਰ ’ਤੇ ਚੂਨਾ ਲੱਗ ਰਿਹਾ ਹੈ। ਜਿਸ ਜ਼ਮੀਨ ’ਚ ਨਜਾਇਜ਼ ਮਾਈਨਿੰਗ ਹੋ ਰਹੀ ਹੈ, ਜ਼ਿਆਦਾਤਰ ਏਰੀਆ ਪਿੰਡ ਕਲਿਆਣਪੁਰ, ਦਬੂੜ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਅਧੀਨ ਹੈ, ਜਿਸ ਤੋਂ ਨਾਜਾਇਜ਼ ਮਾਈਨਿੰਗ ਦੌਰਾਨ ਵੱਡੇ ਪੱਧਰ ’ਤੇ ਖਣਿਜ ਪਦਾਰਥ ਚੁੱਕੇ ਜਾ ਰਹੇ ਹਨ। ਜੇਕਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਮਾਈਨਿੰਗ ਮਾਫ਼ੀਆ ਨੂੰ ਡਰੋਨ ਦੇ ਨਾਲ ਨਜ਼ਰ ਰੱਖ ਕੇ ਦੇਖਿਆ ਜਾਵੇ ਤਾਂ ਇਹ ਗੈਰ ਕਾਨੂੰਨੀ ਗੋਰਖ ਧੰਦਾ ਕੁਝ ਸਮੇਂ ਦੌਰਾਨ ਹੀ ਬੰਦ ਹੋ ਸਕਦਾ ਹੈ।
ਮਾਈਨਿੰਗ ਵਿਭਾਗ ਦੇ ਐੱਸ. ਡੀ. ਓ. ਨੇ ਨਹੀਂ ਚੁੱਕਿਆ ਫੋਨ
ਨਗਰ ਪੰਚਾਇਤ ਨੂੰ ਲੱਗ ਰਹੇ ਲੱਖਾਂ ਰੁਪਏ ਦੇ ਚੂਨੇ ਦੇ ਸਬੰਧ ਵਿਚ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਸੁਰਿੰਦਰ ਪਾਲ ਕੌੜਾ ਦਾ ਕਹਿਣਾ ਹੈ ਕਿ ਨਗਰ ਪੰਚਾਇਤ ਦੀ ਜ਼ਮੀਨ ’ਤੇ ਕਿਸੇ ਵੀ ਕੀਮਤ ਵਿਚ ਨਾਜਾਇਜ਼ ਮਾਈਨਿੰਗ ਨਹੀਂ ਕੀਤੀ। ਜਿਹੜੇ ਲੋਕ ਨਾਜਾਇਜ਼ ਮਾਈਨਿੰਗ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਵੇਗੀ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਵਿਖੇ ਸ਼ਮਸ਼ਾਨਘਾਟ 'ਚ ਦੋ ਔਰਤਾਂ ਕਰ ਰਹੀਆਂ ਸਨ ਅਜਿਹਾ ਸ਼ਰਮਨਾਕ ਕੰਮ, ਪਿੰਡ 'ਚ ਪਿਆ ਭੜਥੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਟਾਂਡਾ ਪੁਲਸ ਤੇ ਅਕਸਾਈਜ਼ ਵਿਭਾਗ ਵੱਲੋਂ ਮੰਡ ਏਰੀਆ 'ਚ ਵੱਡੀ ਮਾਤਰਾ 'ਚ ਲਾਹਣ ਨਸ਼ਟ
NEXT STORY