ਜਲੰਧਰ (ਪੰਕਜ, ਕੁੰਦਨ)- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਲੰਧਰ ਵਿੱਚ ਅੱਜ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ, ਜਿਸ ਅਧੀਨ ਜਲੰਧਰ ਨਗਰ ਨਿਗਮ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੇ ਸਹਿਯੋਗ ਨਾਲ ਅਲੀ ਮੁੱਹਲਾ ਖੇਤਰ ਵਿੱਚ ਬਦਨਾਮ ਨਸ਼ਾ ਤਸਕਰ ਨਾਲ ਸੰਬੰਧਤ ਇਕ ਗੈਰ-ਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ: 'CM ਬਣਨਾ ਛੋਟੀ ਗੱਲ, ਮੈਂ ਤਾਂ ਹੋਰ ਵੀ ਵੱਡਾ ਸੋਚਦਾ', ਰਾਜਾ ਵੜਿੰਗ ਦਾ ਵੱਖਰਾ ਇੰਟਰਵਿਊ (ਵੀਡੀਓ)

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਜਲੰਧਰ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਸ ਨੇ ਸਾਂਝੀ ਕਾਰਵਾਈ ਨਾਲ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਮਕਾਨ ਨੰਬਰ WD 204 ਅਲੀ ਮੁੱਹਲਾ ਥਾਣਾ ਡਿਵੀਜ਼ਨ ਨੰਬਰ 4 ਜਲੰਧਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ। ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਮਸ਼ਹੂਰ ਨਸ਼ਾ ਤਸਕਰ ਹੈ, ਜਿਸ ਵਿਰੁੱਧ ਕੁੱਲ੍ਹ 11 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ 10 ਮੁਕੱਦਮੇ NDPS ਐਕਟ ਤਹਿਤ ਦਰਜ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿਊਲਰਜ਼ ਦੀ ਦੁਕਾਨ 'ਤੇ ਵੱਡੀ ਲੁੱਟ
ਨਸ਼ਿਆਂ ਨਾਲ ਜੁੜੀ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਕਾਰਵਾਈਆਂ ਅਗਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ‘ਤੇ ਸਾਂਝੀ ਕਰਨ। ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪੂਰੀ ਗੁਪਤਤਾ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪਾਕਿ ਖ਼ੁਫ਼ੀਆ ਏਜੰਸੀਆਂ ਬਾਰੇ ਹੈਰਾਨ ਕਰਦੇ ਖ਼ੁਲਾਸੇ! ਪੰਜਾਬ 'ਚ ਆਰਮੀ ਸਟੇਸ਼ਨਾਂ 'ਤੇ ਵਧਾਈ ਸੁਰੱਖਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ 65 ਲੱਖ ਪਰਿਵਾਰਾਂ ਲਈ ਕੀਤਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ
NEXT STORY