ਸ਼ਾਹਕੋਟ (ਅਰੁਣ ਚੋਪੜਾ)- ਦੇਸ਼ 'ਚ 15 ਅਗਸਤ ਨੂੰ ਮਨਾਏ ਜਾ ਰਹੇ 75 ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਨੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸੱਦ ਨਾਲ ਸ਼ਾਹਕੋਟ 'ਚ ਫਲੈਗ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਫਲੈਗ ਮਾਰਚ ਦੀ ਅਗਵਾਈ ਸ਼ਾਹਕੋਟ ਪੁਲਸ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਵਲੋਂ ਕੀਤੀ ਗਈ। ਫਲੈਗ ਮਾਰਚ ਦੌਰਾਨ ਪੁਲਸ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਜੇਕਰ ਕਿਧਰੇ ਵੀ ਕੋਈ ਸ਼ੱਕੀ ਵਸਤੂ ਪਈ ਦਿਖਦੀ ਹੈ ਤਾਂ ਤੁਰੰਤ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਨਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਟਾਲਿਆ ਜਾ ਸਕੇ।
ਇਹ ਵੀ ਪੜ੍ਹੋ :ਬਾਈਡੇਨ ਨੇ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਾਉਣ ਦੇ ਦਿਨ ਨੂੰ ਕਰਵਾਇਆ ਯਾਦ
ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਸ਼ਾਹਕੋਟ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਸੁੱਖਸ਼ਾਂਤੀ ਨਾਲ ਮਨਾਉਣ ਲਈ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਇਸ ਦਿਹਾੜੇ ਨੂੰ ਅਮਨ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਇਆ ਜਾ ਸਕੇ । ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦਿਹਾੜੇ ਮੌਕੇ ਪੰਜਾਬ ਪੁਲਿਸ ਨੂੰ ਪੂਰਨ ਰੂਪ ‘ਚ ਸਹਿਯੋਗ ਦਿੱਤਾ ਜਾਵੇ । ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਸਤੂ ਬੈਗ, ਮੋਟਰਸਾਇਕਲ.ਅਟੈਚੀ ਆਦਿ ਮਿਲਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਐੱਸ.ਐੱਚ.ਓ ਸੁਰਿੰਦਰਪਾਲ ਸਿੰਘ ਸਣੇ ਵੱਡੀ ਗਿਣਤੀ ਵਿੱਚ ਪੁਲਸ ਅਧਿਕਾਰੀ ਤੇ ਹੋਰ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ :ਕ੍ਰਿਪਟੋਕਰੰਸੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ, ਹੈਕਰਸ ਨੇ ਉਡਾਏ 4,465 ਕਰੋੜ ਰੁਪਏ
ਰੋਜ਼ੀ-ਰੋਟੀ ਲਈ ਮੁਹਤਾਜ ਬਣਿਆ ਇਸ ਸ਼ਹੀਦ ਦਾ ਪਰਿਵਾਰ, ਹਾਲਤ ਵੇਖ ਭਰ ਜਾਣਗੇ ਅੱਖਾਂ 'ਚ ਹੰਝੂ
NEXT STORY