ਜਲੰਧਰ (ਮਾਹੀ)-ਮੁਲਜ਼ਮ ਨੂੰ ਫੜਣ ਗਈ ਪੁਲਸ ’ਤੇ ਪ੍ਰਵਾਸੀ ਨੌਜਵਾਨਾਂ ਨੇ ਇੱਟਾਂ ਵਰ੍ਹਾ ਦਿੱਤੀਆਂ। ਪ੍ਰਵਾਸੀ ਨੌਜਵਾਨ ਰੋਹਿਤ ਪਾਂਡੇ, ਜੋਕਿ ਯੂ. ਪੀ. ਦਾ ਰਹਿਣ ਵਾਲਾ ਹੈ, ਹਾਲ ਵਾਸੀ ਨੂਰਪੁਰ ਨੇ 3 ਨੌਜਵਾਨਾਂ ’ਤੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਤਿੰਨਾਂ ਨੇ ਉਸ ਨੂੰ ਬਹੁਤ ਕੁੱਟਿਆ ਪਰ ਉਸ ਨੇ ਆਪਣਾ ਉਨ੍ਹਾਂ ਨੂੰ ਨਹੀਂ ਦਿੱਤਾ।
ਇੰਨੇ ’ਚ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਇਲਾਕੇ ਦੇ ਲੋਕ ਇਕੱਠੇ ਹੋ ਗਏ। ਲੋਕਾਂ ਦਾ ਇਕੱਠ ਵੇਖ ਕੇ ਤਿੰਨੋਂ ਨੌਜਵਾਨ ਭੱਜ ਗਏ। ਲੋਕਾਂ ਨੇ ਭੱਜ ਰਹੇ ਇਕ ਨੌਜਵਾਨ ਨੂੰ ਫੜ ਲਿਆ ਅਤੇ ਪੁਲਸ ਹੈਲਪਲਾਈਨ ਨੰਬਰ 112 ’ਤੇ ਮਾਮਲੇ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੇ ਮੁਲਾਜ਼ਮਾਂ ਨੇ ਉਕਤ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ
ਇਸ ਤੋਂ ਬਾਅਦ ਜਦੋਂ ਕਾਬੂ ਕੀਤੇ ਨੌਜਵਾਨ ਤੋਂ ਦੂਜੇ ਨੌਜਵਾਨਾਂ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਧੋਗੜੀ ਰੋਡ ’ਤੇ ਰਹਿੰਦੇ ਹਨ ਅਤੇ ਪੁਲਸ ਦੋਵਾਂ ਨੌਜਵਾਨਾਂ ਦੇ ਘਰ ਪਹੁੰਚੀ। ਦੋਵਾਂ ਨੌਜਵਾਨਾਂ ਦੇ ਘਰ ਪਹੁੰਚਣ ਤੋਂ ਬਾਅਦ ਅਚਾਨਕ ਦੋਵੇਂ ਪ੍ਰਵਾਸੀ ਨੌਜਵਾਨ ਤੇ ਉਨ੍ਹਾਂ ਦੇ ਸਾਥੀਆਂ ਨੇ ਛੱਤ ਤੋਂ ਪੁਲਸ ਅਤੇ ਇਲਾਕੇ ਦੇ ਵਸਨੀਕਾਂ ’ਤੇ ਇੱਟਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਹਮਲੇ ਵਿਚ ਇਲਾਕੇ ਦੇ 4 ਲੋਕ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਪੁਲਸ ਹੈਲਪਲਾਈਨ ਨੰਬਰ 112 ਦੀ ਰੈਪਿਡ ਕਾਰ ਦਾ ਅਗਲਾ ਸ਼ੀਸ਼ਾ ਟੁੱਟ ਗਿਆ। ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਪੁਲਸ ਸਟੇਸ਼ਨ ਮਕਸੂਦਾਂ ਦੇ ਡਿਊਟੀ ਅਫ਼ਸਰ ਨੂੰ ਸੂਚਿਤ ਕੀਤਾ ਤੇ ਏ. ਐੱਸ. ਆਈ. ਕੇਵਲ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਵੱਲੋਂ ਫੜੇ ਗਏ ਪ੍ਰਵਾਸੀ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲੈ ਆਏ। ਇਸ ਤੋਂ ਬਾਅਦ ਲੋਕਾਂ ਨੇ ਇਸ ਦੀ ਸੂਚਨਾ ਐੱਸ. ਐੱਸ. ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਨੂੰ ਸੂਚਿਤ ਕੀਤਾ। ਖ਼ਬਰ ਲਿਖੇ ਜਾਣ ਤੱਕ ਪੁਲਸ ਸਟੇਸ਼ਨ ਮਕਸੂਦਾਂ ਦੀ ਪੁਲਸ ਮੌਕੇ ’ਤੇ ਮੌਜੂਦ ਸੀ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡਰੈੱਸ ਕੋਡ ਹੋਇਆ ਲਾਜ਼ਮੀ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਗਭਗ ਹਜ਼ਾਰ ਏਕੜ ਕਣਕ ਦਾ ਨਾੜ ਸੜ ਕੇ ਹੋਇਆ ਸੁਆਹ
NEXT STORY