ਜਲੰਧਰ, (ਚੋਪੜਾ)- ਕੋਰੋਨਾ ਵਾਇਰਸ ਦੌਰਾਨ ਕੋਈ ਸਹਾਇਤਾ ਨਾ ਮਿਲਣ ਕਾਰਨ ਗੁੱਸੇ ਵਿਚ ਆਏ ਪ੍ਰਵਾਸੀਆਂ ਨੇ ਅੱਜ ਜ਼ਿਲਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਸਨ। ਪ੍ਰਦਰਸ਼ਨ ਕਰਨ ਸਮੇਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਗਾਈਡਲਾਈਨਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ। ਪ੍ਰਵਾਸੀਆਂ ਨੇ ਤਾਂ ਸੋਸ਼ਲ ਡਿਸਟੈਂਸ ਬਣਾਇਆ ਪਰ ਜ਼ਿਆਦਾਤਰ ਲੋਕਾਂ ਨੇ ਮਾਸਕ ਵੀ ਨਹੀਂ ਪਾਏ ਹੋਏ ਸਨ।
ਕੋਰੋਨਾ ਦੇ ਕਹਿਰ ਦਰਮਿਆਨ ਝੋਨੇ ਦੇ ਬੀਜ਼ ਦੀ ਕਿੱਲਤ ਦਾ ਜ਼ਿੰਮੇਵਾਰ ਕੌਣ ?
NEXT STORY